22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ਸਰਕਾਰੀ ਅਧਿਕਾਰੀਆਂ ਨੇ ਸ਼ਰਧਾ ਨਾਲ ਮਨਾਈ

ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਅਸ਼ੋਕ ਸ਼ਰਮਾ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀ 135ਵੀਂ ਜੈਅੰਤੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਕੁਲਦੀਪ ਚੰਦ, ਸੁਪਰਡੈਂਟ ਵਿਜੇ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਕਰਮਚਾਰੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ | ਕੁਲਦੀਪ ਚੰਦ ਨੇ ਜ਼ਿਲ੍ਹਾ ਵਾਸੀਆਂ ਨੰੂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀ ਜੈਅੰਤੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਕ ਸਧਾਰਨ ਪਰਿਵਾਰ 'ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦਾ ਸਾਹਮਣਾ ਕੀਤਾ | ਇਸ ਦੇ ਬਾਵਜੂਦ ਵੀ ਉਹ ਆਪਣੀ ਲਿਆਕਤ ਅਤੇ ਲਗਨ ਸਦਕਾ ਵਿਦਵਾਨ ਕਾਨੰੂਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆਂ ਭਰ 'ਚ ਸਤਿਕਾਰੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਅਤੇ ਬਾਬਾ ਸਾਹਿਬ ਜੀ ਦੀਆਂ ਸਿੱਖਿਆਵਾਂ ਨੰੂ ਸਾਨੰੂ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾ ਸਮਾਜ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਬਾਬਾ ਸਾਹਿਬ ਦੇ ਦਰਸਾਏ ਪੂਰਨਿਆਂ 'ਤੇ ਚੱਲ ਕੇ ਦੇਸ਼ ਅਤੇ ਸਮਾਜ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਮੁਲਖ ਰਾਜ, ਪਵਨ ਕੁਮਾਰ ਅਤੇ ਸਮੂਹ ਡੀ. ਸੀ. ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਿਆਸੀ ਛਤਰ ਛਾਇਆ ਤੇ ਪ੍ਰਸ਼ਾਸਨ ਦੇ ਨੱਕ ਹੇਠ ਚੱਲ ਰਿਹਾ ਰੇਤ ਮਾਈਨਿੰਗ ਦਾ ਧੰਦਾ ਅਗਲੀ ਖ਼ਬਰ ਪੰਡੋਰੀ ਧਾਮ ਵਿਖੇ ਧੂਮਧਾਮ ਨਾਲ ਵਿਸਾਖੀ ਦਾ ਮੇਲਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।