ਕਾਹਨੂੰਵਾਨ, 14 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿਤਿਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ 19 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਸ਼ਰਾਬ ਤਸਕਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਏ.ਅੱੈਸ.ਆਈ. ਬਲਵਿੰਦਰ ਸਿੰਘ ਭਾਮ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਉਹ ਕਾਹਨੂੰਵਾਨ ਤੋਂ ਪਿੰਡ ਭੱਠੀਆਂ ਦੀ ਤਰਫ਼ ਨੂੰ ਜਾ ਰਹੇ ਸਨ ਤਾਂ ਇਸੇ ਦੌਰਾਨ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖਦੇ ਸਾਰ ਹੀ ਫ਼ਰਾਰ ਹੋਣ ਲੱਗਾ, ਪਰ ਪੁਲਿਸ ਪਾਰਟੀ ਵਲੋਂ ਉਸ ਨੂੰ ਕਾਬੂ ਕਰ ਕੇ ਸ਼ੱਕ ਦੇ ਆਧਾਰ 'ਤੇ ਉਸ ਦੇ ਹੱਥ ਵਿਚ ਫੜੀ ਕੈਨੀ ਵਿਚ ਪਈ 30 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਈ | ਇਸ ਸ਼ਰਾਬ ਤਸਕਰ ਦੀ ਪਹਿਚਾਣ ਪਿੰਡ ਜਾਗੋਵਾਲ ਬਾਂਗਰ ਵਾਸੀ ਸੁੱਖਾ ਮਸੀਹ ਪੁੱਤਰ ਰੌਸ਼ਨ ਮਸੀਹ ਵਜੋਂ ਹੋਈ ਹੈ, ਜਿਸ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ |