22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾਸ੍ਰੋਤ : ਵਿਧਾਇਕ ਸ਼ੈਰੀ ਕਲਸੀ

ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਮੌਕੇ ਬਾਬਾ ਜੀ ਨੂੰ ਯਾਦ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਾਬਾ ਸਾਹਿਬ ਜੀ ਦਾ ਜੀਵਨ ਸਾਰਿਆਂ ਲਈ ਪ੍ਰੋਰਨਾਸ੍ਰੋਤ ਹੈ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦੱਬੇ-ਕੁਚਲੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਜਿਕ ਬਰਾਬਰਤਾ ਲਈ ਲਗਾ ਦਿੱਤਾ | ਬਟਾਲਾ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀ ਜਯੰਤੀ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਉਨ੍ਹਾਂ ਨੂੰ ਸੰਵਿਧਾਨ ਨਿਰਮਾਤਾ ਵਜੋਂ ਯਾਦ ਕਰਦੀ ਹੈ ਅਤੇ ਡਾ. ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ | ਉੁਨ੍ਹਾਂ ਕਿਹਾ ਕਿ ਬਾਬਾ ਜੀ ਸਾਹਿਬ ਜੀ ਨੇ ਜੋ ਵੀ ਆਪਣੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਉਸ ਨੂੰ ਸਹੀ ਰੂਪ ਵਿਚ ਲਾਗੂ ਕਰਨ ਲਈ ਸਭ ਨੂੰ ਇਕ ਸਮਾਨ ਅਧਿਕਾਰ ਦਿੱਤਾ ਅਤੇ ਉਸ ਸਮੇਂ ਸਮਾਜ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿਚ ਵਿਸ਼ੇਸ ਭੂਮਿਕਾ ਨਿਭਾਈ | ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਪ੍ਰਣ ਕਰੀਏ ਕਿ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰੀਏ ਤੇ ਬਰਾਬਰਤਾ ਦਾ ਸੰਦੇਸ਼ ਵੰਡੀਏ |
ਪਿਛਲੀ ਖ਼ਬਰ ਪਿੰਡ ਬੋਦੇ ਦੀ ਖੂਹੀ ਦੇ ਸਰਪੰਚ ਗੁਰਦੇਵ ਸਿੰਘ ਸਾਬਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ - ਇਨਸਾਫ ਦੁਆਉਣ ਦਾ ਦਿੱਤਾ ਭ... ਅਗਲੀ ਖ਼ਬਰ 16 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਪਹੁੰਚਣਗੇ ਬਟਾਲਾ, ਵੀ.ਐਮ.ਐਸ. ਕਾਲਜ ਨੂੰ ਨਸ਼ਾ ਮੁਕਤ ਐਲਾਨਣਗੇ - ਸੇਖੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।