22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪਿੰਡ ਬੋਦੇ ਦੀ ਖੂਹੀ ਦੇ ਸਰਪੰਚ ਗੁਰਦੇਵ ਸਿੰਘ ਸਾਬਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ - ਇਨਸਾਫ ਦੁਆਉਣ ਦਾ ਦਿੱਤਾ ਭਰੋਸਾ

ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਸਥਾਨਕ ਕਮਿਊਨਿਟੀ ਹਾਲ ਵਿਖੇ ਪਿੰਡ ਬੋਦੇ ਦੀ ਖੂਹੀ ਦੇ ਸਰਪੰਚ ਗੁਰਦੇਵ ਸਿੰਘ ਸਾਬਾ ਨੇ ਨੌਜਵਾਨਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮਾਮਲਿਆਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਤੇ ਉਨ੍ਹਾਂ ਨਾਲ ਹੋ ਰਹੀਆਂ ਬੇਇਨਸਾਫੀਆਂ ਦਾ ਇਨਸਾਫ ਦਿਵਾਉਣ ਸਬੰਧੀ ਭਰੋਸਾ ਦਿਵਾਇਆ | ਇਸ ਸਬੰਧੀ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਵੀ ਇਕ ਮੰਚ 'ਤੇ ਇਕੱਠਾ ਕੀਤਾ | ਸਰਪੰਚ ਸਾਬਾ ਨੇ ਕਿਹਾ ਕਿ ਜਿਹੜੇ ਲੋਕਾਂ ਨੂੰ ਪੁਲਿਸ ਨਾਜਾਇਜ਼ ਤੰਗ, ਪ੍ਰੇਸ਼ਾਨ ਕਰ ਰਹੀ ਹੈ, ਹਸਪਤਾਲਾਂ ਵਿਚ ਸਹੀ ਇਲਾਜ ਤੇ ਕਚਿਹਰੀਆਂ ਵਿਚ ਕੰਮ ਨਾ ਹੋਣ ਸਬੰਧੀ ਮਸਲੇ ਹੱਲ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਦੇ ਲੋਕਾਂ ਨਾਲ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਜਿਹੇ ਮਸਲਿਆਂ ਦਾ ਹੱਲ ਕਰਵਾਉਣ ਲਈ ਐਲਾਨ ਕੀਤਾ ਸੀ, ਜਿਸ 'ਤੇ ਅੱਜ ਦੀ ਮੀਟਿੰਗ ਵਿਚ ਲੋਕਾਂ ਨੇ ਪਹੁੰਚ ਕੇ ਆਪਣੀਆਂ ਮੁਸ਼ਕਲਾਂ ਦੱਸੀਆਂ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਤੇ ਹੋਰ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ. ਡੀ. ਕਾਲਜ ਦੇ ਗਣਿਤ ਵਿਭਾਗ ਵਲੋਂ ਕੰਧ ਪੱਤਿ੍ਕਾ ਦਾ ਆਯੋਜਨ ਅਗਲੀ ਖ਼ਬਰ ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾਸ੍ਰੋਤ : ਵਿਧਾਇਕ ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।