22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐੱਸ. ਡੀ. ਕਾਲਜ ਦੇ ਗਣਿਤ ਵਿਭਾਗ ਵਲੋਂ ਕੰਧ ਪੱਤਿ੍ਕਾ ਦਾ ਆਯੋਜਨ

ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐੱਸ. ਡੀ. ਕਾਲਜ ਫ਼ਾਰ ਵੁਮੈਨ ਗੁਰਦਾਸਪੁਰ ਦੇ ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੀ ਰਹਿਨੁਮਾਈ ਹੇਠ ਗਣਿਤ ਵਿਭਾਗ ਵਲੋਂ ਕੰਧ ਪੱਤਿ੍ਕਾ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਗਣਿਤ ਦੇ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਸੁੰਦਰ ਪੋਸਟਰ, ਚਿੱਤਰ, ਡਾਇਗ੍ਰਾਮ, ਸਲੋਗਨ ਅਤੇ ਹੋਰ ਜਾਣਕਾਰੀ ਭਰਪੂਰ ਪ੍ਰਦਰਸ਼ਨ ਤਿਆਰ ਕਰਕੇ ਆਪਣੀ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ | ਇਸ ਕੰਧ ਪੱਤਿ੍ਕਾ ਨੂੰ ਤਿਆਰ ਕਰਨ ਅਤੇ ਲਗਾਉਣ ਵਿਚ ਅੱਠ ਵਿਦਿਆਰਥੀਆਂ ਨੇ ਖ਼ਾਸ ਯੋਗਦਾਨ ਪਾਇਆ | ਉਨ੍ਹਾਂ ਦੀ ਮਿਹਨਤ ਅਤੇ ਲਗਨ ਨੇ ਇਸ ਪ੍ਰਦਰਸ਼ਨੀ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਗਿਆਨ ਭਰਪੂਰ ਬਣਾਇਆ | ਇਸ ਮੌਕੇ ਪਿ੍ੰਸੀਪਲ ਮੈਡਮ ਨੇ ਗਣਿਤ ਵਿਭਾਗ ਦੇ ਮੁਖੀ ਸਵਿਤਾ ਨੰਦਾ, ਰਜਨੀ ਸ਼ਰਮਾ, ਇਤੀ ਸ਼ਰਮਾ ਅਤੇ ਵਿਦਿਆਰਥੀਆਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਰਚਨਾਤਮਿਕ ਸੋਚ, ਵਿਸ਼ਲੇਸ਼ਣਾਤਮਿਕ ਸਮਰੱਥਾ ਅਤੇ ਵਿਸ਼ੇ ਪ੍ਰਤੀ ਰੁਚੀ ਨੂੰ ਵਧਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਗਣਿਤ ਸਿਰਫ਼ ਇਕ ਵਿਸ਼ਾ ਨਹੀਂ, ਸਗੋਂ ਤਰਕ ਅਤੇ ਸਮਝ ਦਾ ਆਧਾਰ ਹੈ | ਜਿਸ ਨੂੰ ਇਸ ਤਰ੍ਹਾਂ ਦੀਆਂ ਨਵੀਆਂ ਪਹੁੰਚਾਂ ਰਾਹੀਂ ਹੋਰ ਵੀ ਰੌਚਿਕ ਬਣਾਇਆ ਜਾ ਸਕਦਾ ਹੈ | ਅੰਤ ਵਿਚ ਉਨ੍ਹਾਂ ਦੱਸਿਆ ਕਿ ਉਪਰਾਲੇ ਨੇ ਕਾਲਜ ਵਿਚ ਸਿਖਲਾਈ ਦੇ ਗੁਣਾਤਮਿਕ ਮਿਆਰ ਨੂੰ ਉੱਚਾ ਚੁੱਕਣ ਵੱਲ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ |
ਪਿਛਲੀ ਖ਼ਬਰ ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਤੇ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਬੋਦੇ ਦੀ ਖੂਹੀ ਦੇ ਸਰਪੰਚ ਗੁਰਦੇਵ ਸਿੰਘ ਸਾਬਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ - ਇਨਸਾਫ ਦੁਆਉਣ ਦਾ ਦਿੱਤਾ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।