22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖ਼ਲਾਈ ਕੋਰਸ 20 ਤੋਂ

ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਚੱਕਰਾਜਾ)-ਡੇਅਰੀ ਫਾਰਮਰਾਂ ਲਈ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 20 ਅਪ੍ਰੈਲ ਤੋਂ 1 ਮਈ (2 ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ ਜ਼ਿਲ੍ਹਾ ਅੰਮਿ੍ਤਸਰ ਵਿਖੇ ਚਲਾਇਆ ਜਾਵੇਗਾ | ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰ 508 ਵਿਖੇ ਮਿਤੀ 17 ਅਪ੍ਰੈਲ ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਗੁਰਦਾਸਪੁਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਮਿਤੀ 20 ਅਪ੍ਰੈਲ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵੇਰਕਾ ਜ਼ਿਲ੍ਹਾ ਅੰਮਿ੍ਤਸਰ ਵਿਖੇ ਕਰਵਾਈ ਜਾਣੀ ਹੈ | ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ ਵਿਚ ਭਾਗ ਲੈ ਸਕਦੇ ਹਨ | ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਿਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅਨੁਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ | ਇਸ ਦੇ ਨਾਲ ਕੈਟਲ ਸ਼ੈੱਡ, ਮਿਲਕਿੰਗ ਮਸ਼ੀਨ ਤੇ ਫੋਡਰ ਹਾਰਵੈਸਟਰ ਆਦਿ 'ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ | ਚਾਹਵਾਨ ਲੜਕੇ-ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ |
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਨ 'ਤੇ ਬਾਬਾ ਸਾਹਿਬ ਦੇ ਸੰਘਰਸ਼ ਭਰੇ ਜੀਵਨ ਤੇ ਉਨ੍ਹਾਂ ਦੇ ਅੰਤਿਮ ਸੰਦੇਸ਼ ਪ... ਅਗਲੀ ਖ਼ਬਰ ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਤੇ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।