22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗਗਨ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਮਨਾਈ

ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਅਸ਼ੋਕ ਸ਼ਰਮਾ)-ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ 'ਚ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਭਾਸ਼ਣ ਨਾਲ ਸ਼ੁਰੂ ਕੀਤੀ, ਜਿਸ ਵਿਚ ਉਨ੍ਹਾਂ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਇੰਦੂ ਨੇ ਸਮਾਗਮ ਨੰੂ ਸੰਬੋਧਨ ਕੀਤਾ ਅਤੇ ਇੰਟਰ ਹਾਊਸ ਪੰਜਾਬੀ ਕਵਿਤਾ ਪਾਠ ਮੁਕਾਬਲੇ ਲਈ ਨਿਯਮ ਸਮਝਾਏ | ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਸੁੰਦਰ ਪੰਜਾਬੀ ਕਵਿਤਾਵਾਂ ਪੇਸ਼ ਕਰਕੇ ਆਪਣੀ ਪ੍ਰਤਿਭਾ ਅਤੇ ਆਤਮ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ | ਇਸ ਪ੍ਰੋਗਰਾਮ ਨੰੂ ਹੋਰ ਵੀ ਰੰਗੀਨ ਬਣਾਉਣ ਲਈ ਵਿਦਿਆਰਥੀਆਂ ਵਲੋਂ ਜੋਸ਼ ਭਰੇ ਨਾਚ ਅਤੇ ਸੁਰੀਲੇ ਗੀਤ ਵੀ ਪੇਸ਼ ਕੀਤੇ | ਅੰਤ ਵਿਚ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਵਲੋਂ ਨਤੀਜਿਆਂ ਦਾ ਐਲਾਨ ਕੀਤਾ ਗਿਆ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਤੇ ਸੰਸਕ੍ਰਿਤਿਕ ਰੰਗਾਂ ਨਾਲ ਭਰਪੂਰ ਰਿਹਾ | ਐਮ.ਡੀ. ਸੁਰਿੰਦਰ ਕੌਰ, ਬੀ.ਐਡ. ਕਾਲਜ ਕੋਆਰਡੀਨੇਟਰ ਰੇਣੂ ਬਾਲਾ, ਕੋਆਰਡੀਨੇਟਰ ਜੀਤ, ਕੋਆਰਡੀਨੇਟਰ ਵਿਸ਼ਾਲ ਕੁਮਾਰ ਅਤੇ ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਦਾਣਾ ਮੰਡੀ ਦੀ ਥਾਂ ਕਿਸੇ ਹੋਰ ਜਗ੍ਹਾ ਰੈਲੀ ਕਰ ਸਕਦੇ ਹਨ : ਐਡਵੋਕੇਟ ਅਮਨਦੀਪ ਜੈਂਤੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।