22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅਜੀਤ ਡੈਸਕ 15-04-2026
ਧਾਰੀਵਾਲ, 14 ਅਪ੍ਰੈਲ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜ੍ਹਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਤਲਵਿੰਦਰ ਸਿੰਘ, ਭਾਈ ਗੁਰਦਿੱਤ ਸਿੰਘ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ ਵਲੋਂ ਸੰਗਤਾਂ ਨੂੰ ਅੱਜ ਦੇ ਦਿਹਾੜੇ ਦੇ ਗੁਰ ਇਤਿਹਾਸ ਨਾਲ ਜੋੜਿਆ ਗਿਆ | ਸਜਾਏ ਗਏ ਦੀਵਾਨਾਂ ਦੇ ਵਿਚ ਗੁਰੂ ਘਰ ਦੇ ਮਹਾਨ ਢਾਡੀ, ਕਵੀਸ਼ਰ, ਪ੍ਰਚਾਰਕ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਅੰਮਿ੍ਤ ਛਕਣ ਦੀ ਪ੍ਰੇਰਨਾ ਦਿੱਤੀ | ਇਸ ਸਮੇਂ ਮੈਂਬਰ ਐਸ.ਜੀ.ਪੀ.ਸੀ. ਬੀਬੀ ਜਸਬੀਰ ਕੌਰ ਜਫਰਵਾਲ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਭਾਈ ਭਾਈ ਵੱਸਣ ਸਿੰਘ ਜਫਰਵਾਲ, ਡਾ. ਰਣਜੀਤ ਸਿੰਘ ਬੇਦੀ ਕਾਲੋਨਾੀ, ਸੰਦੀਪ ਸਿੰਘ ਜਫਰਵਾਲ, ਹਰਪ੍ਰੀਤ ਸਿੰਘ ਮੂਲਿਆਂਵਾਲ, ਜਗਰੂਪ ਸਿੰਘ ਕਲਿਆਣਪੁਰ, ਮੈਨੇਜਰ ਸੁਰਜੀਤ ਸਿੰਘ ਚਾਹਲ, ਬੀਬੀ ਰਾਜਬੀਰ ਕੌਰ ਲੇਹਲ, ਲੱਖਾ ਸਿੰਘ ਮਾਨੇਪੁਰ, ਕੁਲਦੀਪ ਸਿੰਘ ਫੌਜੀ, ਜਥੇ. ਹਰਬੰਸ ਸਿੰਘ ਸਿੱਧਵਾਂ, ਕੁਲਬੀਰ ਸਿੰਘ ਰਿਆੜ ਆਦਿ ਕਈ ਸ਼ਰਧਾਲੂਆਂ ਨੇ ਭਾਗ ਲਿਆ |
ਪਿਛਲੀ ਖ਼ਬਰ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।