23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗਗਨ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਮਨਾਈ

ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਅਸ਼ੋਕ ਸ਼ਰਮਾ)-ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ 'ਚ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਭਾਸ਼ਣ ਨਾਲ ਸ਼ੁਰੂ ਕੀਤੀ, ਜਿਸ ਵਿਚ ਉਨ੍ਹਾਂ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਇੰਦੂ ਨੇ ਸਮਾਗਮ ਨੰੂ ਸੰਬੋਧਨ ਕੀਤਾ ਅਤੇ ਇੰਟਰ ਹਾਊਸ ਪੰਜਾਬੀ ਕਵਿਤਾ ਪਾਠ ਮੁਕਾਬਲੇ ਲਈ ਨਿਯਮ ਸਮਝਾਏ | ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਸੁੰਦਰ ਪੰਜਾਬੀ ਕਵਿਤਾਵਾਂ ਪੇਸ਼ ਕਰਕੇ ਆਪਣੀ ਪ੍ਰਤਿਭਾ ਅਤੇ ਆਤਮ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ | ਇਸ ਪ੍ਰੋਗਰਾਮ ਨੰੂ ਹੋਰ ਵੀ ਰੰਗੀਨ ਬਣਾਉਣ ਲਈ ਵਿਦਿਆਰਥੀਆਂ ਵਲੋਂ ਜੋਸ਼ ਭਰੇ ਨਾਚ ਅਤੇ ਸੁਰੀਲੇ ਗੀਤ ਵੀ ਪੇਸ਼ ਕੀਤੇ | ਅੰਤ ਵਿਚ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਵਲੋਂ ਨਤੀਜਿਆਂ ਦਾ ਐਲਾਨ ਕੀਤਾ ਗਿਆ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਤੇ ਸੰਸਕ੍ਰਿਤਿਕ ਰੰਗਾਂ ਨਾਲ ਭਰਪੂਰ ਰਿਹਾ | ਐਮ.ਡੀ. ਸੁਰਿੰਦਰ ਕੌਰ, ਬੀ.ਐਡ. ਕਾਲਜ ਕੋਆਰਡੀਨੇਟਰ ਰੇਣੂ ਬਾਲਾ, ਕੋਆਰਡੀਨੇਟਰ ਜੀਤ, ਕੋਆਰਡੀਨੇਟਰ ਵਿਸ਼ਾਲ ਕੁਮਾਰ ਅਤੇ ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।