ਕਾਦੀਆਂ, 14 ਅਪ੍ਰੈਲ (ਕੁਲਵਿੰਦਰ ਸਿੰਘ)-ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਪਾਵਨ ਪਵਿੱਤਰ ਦਿਹਾੜਾ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਕਾਦੀਆਂ ਵਿਖੇ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਸ: ਦਵਿੰਦਰ ਸਿੰਘ ਭਾਟੀਆ ਦੇ ਪਰਿਵਾਰ ਵਲੋਂ ਬੀਬੀ ਰਜਵੰਤ ਕੌਰ ਭਾਟੀਆ ਵਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਭਾਈ ਗੁਰਭੇਜ ਸਿੰਘ ਨੇ ਹੁਕਮਨਾਮਾ ਲੈ ਕੇ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਤੇ ਭਾਈ ਸਰਦਾਰਾ ਸਿੰਘ ਠੀਕਰੀਵਾਲ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ | ਇਸ ਮੌਕੇ ਤਰਲੋਕ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ, ਬਲਜੀਤ ਸਿੰਘ ਭਾਟੀਆ, ਸੁਰਜੀਤ ਸਿੰਘ ਆਰੇ ਵਾਲੇ, ਜਤਿੰਦਰਪਾਲ ਸਿੰਘ ਵਿੱਕੀ, ਮਨਜੀਤ ਸਿੰਘ, ਚੈਨ ਸਿੰਘ, ਸੁਰਿੰਦਰ ਸਿੰਘ ਬਾਜਵਾ, ਬਲਦੇਵ ਸਿੰਘ, ਸੁਖਦੀਪ ਸਿੰਘ, ਸਤਿੰਦਰਪਾਲ ਸਿੰਘ, ਹਰਕੰਵਲਪ੍ਰੀਤ ਸਿੰਘ, ਰਘਬੀਰ ਸਿੰਘ ਭਾਟੀਆ, ਬਲਬੀਰ ਸਿੰਘ ਭਾਟੀਆ, ਕੁਲਵੰਤ ਸਿੰਘ, ਬੀਬੀ ਰਜਵੰਤ ਕੌਰ ਭਾਟੀਆ, ਬੀਬੀ ਬਲਜੀਤ ਕੌਰ, ਬੀਬੀ ਸਤਵੰਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਮਨਜੀਤ ਕੌਰ ਭਾਟੀਆ, ਜੁਗਰਾਜ ਸਿੰਘ, ਜੈਪ੍ਰੀਤ ਸਿੰਘ ਅÏਲਖ ਸਮੇਤ ਵੱਡੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਹਾਜ਼ਰ ਸਨ |