23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਮਾਜਿਕ-ਆਰਥਿਕ ਸਮਾਨਤਾ ਦੇ ਹਾਮੀ ਸਨ ਡਾ. ਭੀਮ ਰਾਓ ਅੰਬੇਡਕਰ- ਸੁਧਾ ਰਾਣੀ

ਅਜੀਤ ਡੈਸਕ 15-04-2026
ਪਠਾਨਕੋਟ, 14 ਅਪ੍ਰੈਲ (ਸੰਧੂ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਕਾ: ਪ੍ਰਸ਼ੋਤਮ ਕੁਮਾਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਗਾਂਧੀ ਚੌਕ ਪਠਾਨਕੋਟ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਇਕੱਠ ਨੂੰ ਕਾ. ਸੁਰਿੰਦਰ ਸਹਿਗਲ, ਕੇਵਲ ਕਾਲੀਆ, ਬਿਕਰਮਜੀਤ, ਸਤ ਪ੍ਰਕਾਸ਼ ਅਤੇ ਸੁਧਾ ਰਾਣੀ ਨੇ ਸੰਬੋਧਨ ਕੀਤਾ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਾ. ਸੁਧਾ ਰਾਣੀ ਨੇ ਕਿਹਾ ਕਿ ਡਾ. ਅੰਬੇਡਕਰ ਦਾ ਸਮੂਹ ਜੀਵਨ ਤੰਗੀਆਂ, ਮੁਸ਼ਕਿਲਾਂ ਅਤੇ ਅਪਮਾਨ ਦਾ ਸਾਹਮਣਾ ਕਰਦਿਆਂ ਬੀਤਿਆ | ਛੂਆਛੂਤ ਦੇ ਕਾਰਨ ਉਨ੍ਹਾਂ ਨੂੰ ਜਨਤਕ ਥਾਵਾਂ, ਸਕੂਲਾਂ ਅਤੇ ਰੇਲ ਯਾਤਰਾ ਦੌਰਾਨ ਕਈ ਵਾਰ ਅਪਮਾਨ ਸਹਿਣਾ ਪਿਆ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਉੱਚ ਸਿੱਖਿਆ ਪ੍ਰਾਪਤ ਕਰਕੇ ਵਿਸ਼ਵ ਪੱਧਰ 'ਤੇ ਆਪਣੀ ਪਹਿਚਾਣ ਬਣਾਈ | ਉਨ੍ਹਾਂ ਦੱਸਿਆ ਕਿ 1946 ਵਿਚ ਉਹ ਵਿਧਾਨ ਮੰਡਲ ਦੇ ਮੈਂਬਰ ਚੁਣੇ ਗਏ ਅਤੇ ਸੰਵਿਧਾਨ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਨੂੰ ਅਜਿਹਾ ਸੰਵਿਧਾਨ ਮਿਲਿਆ ਜਿਸ ਵਿਚ ਧਰਮ ਨਿਰਪੇਖਤਾ, ਸਮਾਜਿਕ ਅਤੇ ਆਰਥਿਕ ਬਰਾਬਰੀ ਦੇ ਸਿਧਾਂਤ ਨਿਹਿਤ ਹਨ | ਸੁਧਾ ਰਾਣੀ ਨੇ ਕਿਹਾ ਕਿ ਅੱਜ ਵੀ ਦੇਸ਼ ਵਿਚ ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਸਮਾਜਿਕ ਤੇ ਆਰਥਿਕ ਬਰਾਬਰੀ ਕਾਇਮ ਨਹੀਂ ਹੋ ਸਕੀ | ਦੇਸ਼ ਦੀ ਵੱਡੀ ਦੌਲਤ ਥੋੜ੍ਹੇ ਲੋਕਾਂ ਦੇ ਹੱਥਾਂ ਵਿਚ ਕੇਂਦਰਿਤ ਹੈ, ਜਦਕਿ ਬੇਰੁਜ਼ਗਾਰੀ ਅਤੇ ਮਹਿੰਗਾਈ ਵੱਧ ਰਹੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡਾ: ਅੰਬੇਡਕਰ ਦੇ ਜਨਮ ਦਿਨ ਮੌਕੇ ਸੰਵਿਧਾਨ ਦੀ ਰੱਖਿਆ ਅਤੇ ਸਮਾਨਤਾ ਲਈ ਸੰਘਰਸ਼ ਕਰਨ ਦਾ ਪ੍ਰਣ ਲਿਆ ਜਾਵੇ |
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।