23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

ਅਜੀਤ ਡੈਸਕ 15-04-2026
ਪਠਾਨਕੋਟ, 14 ਅਪ੍ਰੈਲ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਤੇ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਦੀਵਾਨ ਸਜਾਏ ਗਏ | ਇਸ ਮੌਕੇ ਭਾਈ ਰਛਪਾਲ ਸਿੰਘ, ਹੈਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ਨੇ ਕਥਾ-ਵਿਚਾਰ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਭਾਈ ਨਵਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਰਸਭਰੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਸਥਾਪਿਤ ਨਿਸ਼ਾਨ ਸਾਹਿਬ ਦਾ ਚੋਲਾ ਵੀ ਬਦਲਿਆ ਗਿਆ | ਅੰਤ ਵਿਚ ਗੁਰੂ ਘਰ ਦਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਖ਼ਜ਼ਾਨਚੀ ਸੰਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸੁਰਿੰਦਰ ਸਿੰਘ ਕੰਵਰ ਮਿੰਟੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਕਲੇਰ, ਤਰੁਣ ਪਾਲ ਸਿੰਘ, ਰਣਬੀਰ ਸਿੰਘ, ਜਸਪਾਲ ਸਿੰਘ ਰਾਜੂ, ਕੰਵਲਪ੍ਰੀਤ ਸਿੰਘ ਆਨੰਦ, ਰਵਨੀਤ ਸਿੰਘ, ਹਰਪ੍ਰੀਤ ਸਿੰਘ ਆਨੰਦ, ਧਨਵੀਰ ਸਿੰਘ ਬਤਰਾ, ਭੁਪਿੰਦਰ ਸਿੰਘ, ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਮਨਪ੍ਰੀਤ ਸਿੰਘ ਸਾਹਨੀ ਦਾ ਮਾਡਲ ਟਾਊਨ ਦੀ ਸੰਗਤ ਵਲੋਂ ਸਨਮਾਨ <br/> ਅਗਲੀ ਖ਼ਬਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।