23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੁਲਿਸ ਨੇ ਨਾਕੇ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 15-04-2026
ਨਰੋਟ ਜੈਮਲ ਸਿੰਘ, 14 ਅਪ੍ਰੈਲ (ਸ਼ਸ਼ੀ ਕੁਮਾਰ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਦੇ ਚੱਲਦੇ ਨਰੋਟ ਜੈਮਲ ਸਿੰਘ ਪੁਲਿਸ ਨੇ ਨਾਕੇ ਦੌਰਾਨ ਦੋ ਵਿਅਕਤੀਆਂ ਨੂੰ 4.70 ਮਿਲੀਗ੍ਰਾਮ ਹੈਰੋਇਨ 2,400 ਰੁਪਏ ਡਰੱਗ ਮਨੀ ਅਤੇ ਨੰਬਰ ਪਲੇਟ ਤੋਂ ਬਿਨਾਂ ਇਕ ਸਪਲੈਂਡਰ ਮੋਟਰਸਾਈਕਲ ਸਹਿਤ ਗਿ੍ਫ਼ਤਾਰ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਨਰੋਟ ਜੈਮਲ ਸਿੰਘ ਕੁਲਦੀਪ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦਲਵਿੰਦਰਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਸ਼ਾ ਤਸਕਰਾਂ ਨੂੰ ਫੜਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਪਾਲਨਾ ਕਰਦੇ ਹੋਏ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਪੁਲਿਸ ਪਾਰਟੀ ਦੇ ਨਾਲ ਫ਼ਤਿਹਪੁਰ ਤੋਂ ਨਗਰੀ ਪ੍ਰੋਲ (ਜੰਮੂ-ਕਸ਼ਮੀਰ) ਜਾਣ ਵਾਲੀ ਸੜਕ 'ਤੇ ਪੀਰ ਦੀ ਦਰਗਾਹ ਨੇੜੇ ਫ਼ਤਿਹਪੁਰ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਕੁਝ ਸਮੇਂ ਬਾਅਦ ਨਗਰੀ ਪ੍ਰੋਲ (ਜੰਮੂ-ਕਸ਼ਮੀਰ) ਸਾਈਡ ਵਲੋਂ ਮੋਟਰਸਾਈਕਲ 'ਤੇ ਆ ਰਹੇ ਦੋ ਵਿਅਕਤੀਆਂ ਨੇ ਪੁਲਿਸ ਨੂੰ ਵੇਖਦਿਆਂ ਹੀ ਉਨ੍ਹਾਂ ਨੇ ਮੋਟਰਸਾਈਕਲ ਨੂੰ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਅਤੇ ਜਾਂਦੇ ਸਮੇਂ ਉਨ੍ਹਾਂ ਆਪਣੀ ਜੇਬ ਵਿਚੋਂ ਇਕ ਮੋਮੀ ਦਾ ਲਿਫ਼ਾਫ਼ਾ ਕੱਢ ਕੇ ਸੁੱਟ ਦਿੱਤਾ | ਏ.ਐੱਸ.ਆਈ. ਨਰੇਸ਼ ਕੁਮਾਰ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਦੋਵਾਂ ਵਿਅਕਤੀਆਂ ਨੂੰ ਫੜ ਲਿਆ ਅਤੇ ਉਨ੍ਹਾਂ ਦੁਆਰਾ ਸੁੱਟਿਆ ਗਿਆ ਮੋਮੀ ਲਿਫ਼ਾਫ਼ੇ ਨੂੰ ਕਬਜ਼ੇ ਵਿਚ ਕਰ ਲਿਆ | ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਥੋੜ੍ਹੀ ਜਿਹੀ ਮਾਤਰਾ ਵਿਚ ਨਸ਼ੀਲੇ ਪਦਾਰਥ ਦੇ ਨਾਲ-ਨਾਲ ਟੈਸਟ ਟਿਊਬ ਸਲਿਊਸ਼ਨ ਏ 1 ਦੀ ਇਕ ਬੂੰਦ ਅਤੇ ਟੈਸਟ ਟਿਊਬ ਸਲਿਊਸ਼ਨ ਏ 2 ਦੀਆਂ ਤਿੰਨ ਬੂੰਦਾਂ ਮਿਲੀਆਂ, ਜਿਸ ਤੋਂ ਪਤਾ ਲੱਗਾ ਕਿ ਇਹ ਹੈਰੋਇਨ ਸੀ | ਪੁਲਿਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਤੋਂ 2400 ਰੁਪਏ ਬਰਾਮਦ ਹੋਏ | ਹੈਰੋਇਨ ਅਤੇ ਪਾਰਦਰਸ਼ੀ ਮੋਮ ਦੇ ਲਿਫ਼ਾਫ਼ੇ ਦਾ ਕੰਪਿਊਟਰ ਕੰਡੇ 'ਤੇ ਤੋਲ ਕੀਤਾ ਗਿਆ ਅਤੇ ਉਨ੍ਹਾਂ ਦਾ ਵਜ਼ਨ 4 ਗ੍ਰਾਮ 70 ਮਿਲੀਗ੍ਰਾਮ ਹੋਇਆ | ਥਾਣੇ ਲਿਆ ਕੇ ਹੋਰ ਪੁੱਛ ਪੜਤਾਲ ਕੀਤੀ ਦੋਸ਼ੀਆਂ ਦੀ ਪਹਿਚਾਣ ਸੁਮਿਤ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਚੰਨਗਰਾਂ, ਥਾਣਾ ਕਠੂਆ (ਜੰਮੂ-ਕਸ਼ਮੀਰ) ਵਜੋਂ ਹੋਈ ਅਤੇ ਮੁਹੰਮਦ ਸ਼ਬੀਰ ਪੁੱਤਰ ਮੁਹੰਮਦ ਸਫੀ ਵਾਸੀ ਨਿਊ ਗੁੱਜਰ ਬਸਤੀ ਚੰਨਗਰਾਂ ਥਾਣਾ ਕਠੂਆ (ਜੰਮੂ-ਕਸ਼ਮੀਰ) ਵਜੋਂ ਹੋਈ | ਪੁਲਿਸ ਨੇ ਬਿਨਾਂ ਨੰਬਰ ਪਲੇਟ ਵਾਲਾ ਸਪਲੈਂਡਰ ਮੋਟਰਸਾਈਕਲ, 4.70 ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪਠਾਨਕੋਟ ਡਮਟਾਲ ਹਾਈਵੇ ਨਾਲ ਲੱਗਦੇ ਜੰਗਲਾਂ 'ਚ ਲੱਗੀ ਅੱਗ ਅਗਲੀ ਖ਼ਬਰ ਮਨਪ੍ਰੀਤ ਸਿੰਘ ਸਾਹਨੀ ਦਾ ਮਾਡਲ ਟਾਊਨ ਦੀ ਸੰਗਤ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।