ਪਠਾਨਕੋਟ, 14 ਅਪ੍ਰੈਲ (ਸੁਮਿਤ)-ਪਠਾਨਕੋਟ ਡਮਟਾਲ ਹਾਈਵੇ ਦੇ ਨਾਲ ਲੱਗਦੇ ਜੰਗਲਾਂ ਵਿਚ ਅਚਾਨਕ ਅੱਗ ਲੱਗਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ | ਤੇਜ਼ ਗਰਮੀ ਅਤੇ ਸੁੱਕੀਆਂ ਝਾੜੀਆਂ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿਚ ਧੂੰਆਂ ਫੈਲ ਗਿਆ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੋਈ | ਸਥਾਨਿਕ ਲੋਕਾਂ ਨੇ ਤੁਰੰਤ ਪਠਾਨਕੋਟ ਫਾਇਰ ਬਿ੍ਗੇਡ ਵਿਭਾਗ ਨੂੰ ਸੂਚਿਤ ਕੀਤਾ | ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ | ਅੱਗ 'ਤੇ ਕਾਬੂ ਪਾਉਣਾ ਮੁਸ਼ਕਲ ਸੀ, ਕਿਉਂਕਿ ਤੇਜ਼ ਹਵਾਵਾਂ ਵਾਰ-ਵਾਰ ਅੱਗ ਨੂੰ ਭੜਕਾਉਂਦੀਆਂ ਸਨ | ਬਹੁਤ ਮਿਹਨਤ ਅਤੇ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਫਾਇਰ ਬਿ੍ਗੇਡ ਨੇ ਆਖ਼ਰਕਾਰ ਅੱਗ 'ਤੇ ਕਾਬੂ ਪਾ ਲਿਆ | ਇਸ ਘਟਨਾ ਵਿਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ | ਹਾਲਾਂਕਿ, ਜੰਗਲ ਦੇ ਇਕ ਵੱਡੇ ਹਿੱਸੇ ਨੂੰ ਨੁਕਸਾਨ ਪਹੁੰਚਿਆ ਹੈ | ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੰਗਲ ਦੀ ਅੱਗ ਨਾਲ ਸਬੰਧਿਤ ਕਿਸੇ ਵੀ ਲਾਪ੍ਰਵਾਹੀ ਤੋਂ ਬਚਿਆ ਜਾਵੇ ਅਤੇ ਅਜਿਹੀਆਂ ਘਟਨਾਵਾਂ ਦੀ ਤੁਰੰਤ ਸਬੰਧਿਤ ਵਿਭਾਗ ਨੂੰ ਰਿਪੋਰਟ ਕੀਤੀ ਜਾਵੇ ਤਾਂ ਜੋ ਸਥਿਤੀ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ |