23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਧਾਇਕ ਅਸ਼ਵਨੀ ਸ਼ਰਮਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ <br/>

ਅਜੀਤ ਡੈਸਕ 15-04-2026
ਪਠਾਨਕੋਟ, 14 ਅਪ੍ਰੈਲ (ਸੁਮਿਤ)-ਪਠਾਨਕੋਟ ਵਿਚ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਦਫ਼ਤਰ ਵਿਚ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਬਾਬਾ ਸਾਹਿਬ ਦੀ ਤਸਵੀਰ 'ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ | ਇਸ ਸਮਾਗਮ ਵਿਚ ਮੰਡਲ ਪ੍ਰਧਾਨ ਅਮਨ ਸ਼ਰਮਾ, ਉੱਤਰੀ ਮੰਡਲ ਪ੍ਰਧਾਨ ਨਿਪੁਨ ਗੁਪਤਾ ਅਤੇ ਨਿਤਿਨ ਮਹਾਜਨ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਮੌਜੂਦ ਸਨ | ਉਨ੍ਹਾਂ ਨੇ ਸਰਬਸੰਮਤੀ ਨਾਲ ਬਾਬਾ ਸਾਹਿਬ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਸਮਾਜ ਵਿਚ ਉਨ•ਾਂ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਆਪਣੇ ਸੰਬੋਧਨ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਡਾ: ਅੰਬੇਡਕਰ ਨੇ ਦੇਸ਼ ਨੂੰ ਇਕ ਮਜ਼ਬੂਤ ਸੰਵਿਧਾਨ ਦਿੱਤਾ ਅਤੇ ਸਮਾਜ ਦੇ ਸਾਰੇ ਵਰਗਾਂ ਲਈ ਬਰਾਬਰ ਅਧਿਕਾਰ ਯਕੀਨੀ ਬਣਾਉਣ ਲਈ ਆਪਣਾ ਜੀਵਨ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਦਾ ਹੈ |

ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਕੂਲ ਘਰੋਟਾ 'ਚ ਹਵਨ ਯੱਗ ਨਾਲ ਹੋਇਆ ਨਵੇਂ ਸੈਸ਼ਨ ਦਾ ਆਗਾਜ਼ <br/> ਅਗਲੀ ਖ਼ਬਰ ਪਠਾਨਕੋਟ ਡਮਟਾਲ ਹਾਈਵੇ ਨਾਲ ਲੱਗਦੇ ਜੰਗਲਾਂ 'ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।