23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੀ. ਐੱਮ. ਸ੍ਰੀ ਸਕੂਲ ਘਰੋਟਾ 'ਚ ਹਵਨ ਯੱਗ ਨਾਲ ਹੋਇਆ ਨਵੇਂ ਸੈਸ਼ਨ ਦਾ ਆਗਾਜ਼ <br/>

ਅਜੀਤ ਡੈਸਕ 15-04-2026
ਘਰੋਟਾ, 14 ਅਪ੍ਰੈਲ (ਸੰਜੀਵ ਗੁਪਤਾ)-ਐੱਫ.ਐੱਫ. ਐੱਚ.ਆਰ. ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿਚ ਨਵੇਂ ਅਕਾਦਮਿਕ ਸੈਸ਼ਨ ਦਾ ਆਰੰਭ ਧਾਰਮਿਕ ਮਾਹੌਲ ਵਿਚ ਹਵਨ-ਯੱਗ ਕਰਵਾ ਕੇ ਕੀਤਾ ਗਿਆ | ਇਸ ਮੌਕੇ ਸਕੂਲ ਦਾ ਮਾਹੌਲ ਭਗਤੀ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ, ਜਿੱਥੇ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਹਵਨ ਯੱਗ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪਿ੍ੰਸੀਪਲ ਪੰਕਜ ਮਹਾਜਨ ਨੇ ਕੀਤੀ, ਜਦਕਿ ਸਮੂਹ ਸਕੂਲ ਸਟਾਫ਼, ਵਿਦਿਆਰਥੀ ਵੀ ਮੌਕੇ 'ਤੇ ਮੌਜੂਦ ਰਹੇ | ਹਵਨ-ਯੱਗ ਦੀ ਸ਼ੁਰੂਆਤ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲੈ ਕੇ ਨਵੇਂ ਸੈਸ਼ਨ ਦੀ ਕਾਮਯਾਬੀ ਅਤੇ ਚੰਗੇ ਭਵਿੱਖ ਲਈ ਅਰਦਾਸ ਕੀਤੀ | ਇਸ ਮੌਕੇ ਪਿ੍ੰਸੀਪਲ ਪੰਕਜ ਮਹਾਜਨ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਨਵਾਂ ਸੈਸ਼ਨ ਨਵੀਆਂ ਉਮੀਦਾਂ ਅਤੇ ਟੀਚਿਆਂ ਨਾਲ ਅੱਗੇ ਵਧਣ ਦਾ ਮੌਕਾ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਜੀਵਨ ਵਿਚ ਸਪੱਸ਼ਟ ਟੀਚੇ ਨਿਰਧਾਰਿਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ ਕਰਨ | ਉਨ੍ਹਾਂ ਸਿੱਖਿਆ ਦੇ ਮਹੱਤਵ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ, ਜੋ ਮਨੁੱਖ ਨੂੰ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਂਦੀ ਹੈ | ਨਾਲ ਹੀ ਉਨ੍ਹਾਂ ਸਕੂਲ ਦੀਆਂ ਪਿਛਲੀਆਂ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਹਵਨ-ਯੱਗ ਵਿਚ ਆਹੂਤੀਆਂ ਵੈਦਿਕ ਮੰਤਰਾਂ ਨਾਲ ਪਾਈਆਂ ਗਈਆਂ | ਇਸ ਮੌਕੇ ਰਜਿੰਦਰ ਕੁਮਾਰ, ਅਸ਼ਵਨੀ ਕੁਮਾਰ, ਮੁਨੀਸ਼ ਕੁਮਾਰ, ਰਜਿੰਦਰ ਸਿੰਘ, ਵਰਿੰਦਰ ਸਿੰਘ, ਸੰਜੀਵ ਸ਼ਰਮਾ, ਨਰੇਸ਼ ਕੁਮਾਰ, ਆਸ਼ੀਸ਼, ਰਾਕੇਸ਼ ਕੁਮਾਰ, ਧੀਰਜ ਸਿੰਘ ਸਮੇਤ ਹੋਰ ਗਣਮਾਨਯ ਵਿਅਕਤੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਕਲੇਰ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਵਿਧਾਇਕ ਅਸ਼ਵਨੀ ਸ਼ਰਮਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।