ਪਠਾਨਕੋਟ, 14 ਅਪ੍ਰੈਲ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦਿਹਾਤੀ ਦੇ ਨਵ ਨਿਯੁਕਤ ਜ਼ਿਲਾ ਪ੍ਰਧਾਨ ਬਣੇ ਅਵਤਾਰ ਸਿੰਘ ਕਲੇਰ ਅਤੇ ਆਗੂ ਵਿਜੇ ਬਾਗ਼ੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਗੁਰਦੁਆਰਾ ਕਮੇਟੀ ਵਲੋਂ ਉਨਾਂ ਨੂੰ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਵਤਾਰ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੋਂ ਇਲਾਵਾ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ, ਗੁਰਵਿੰਦਰ ਸਿੰਘ ਡਿੱਕੀ, ਸੰਦੀਪ ਸਿੰਘ ਸ਼ਿੰਗਾਰੀ, ਰਣਵੀਰ ਸਿੰਘ, ਭਾਈ ਰਛਪਾਲ ਸਿੰਘ, ਪ੍ਰੀਤਮ ਸਿੰਘ, ਨਰਾਇਣ ਦੀਪ ਸਿੰਘ ਅਤੇ ਸੁਰਿੰਦਰ ਸਿੰਘ ਯੂ.ਐਸ.ਏ. ਆਦਿ ਹਾਜ਼ਰ ਸਨ |