ਸ਼ਾਹਪੁਰ ਕੰਢੀ, 14 ਅਪ੍ਰੈਲ (ਰਣਜੀਤ ਸਿੰਘ)-ਖ਼ਾਲਸੇ ਦਾ ਸਥਾਪਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਲੋਕਲ ਰਾਗੀ ਜਥਿਆਂਂ ਤੋਂ ਇਲਾਵਾ ਭਾਈ ਜਸਬੀਰ ਸਿੰਘ ਫਤਿਹਪੁਰੀਆਂ ਦੇ ਢਾਡੀ ਜਥੇ ਨੇ ਜੋਸ਼ੀਲੀਆਂ ਵਾਰਾਂ ਗਾ ਕੇ ਸੰਗਤਾਂ ਨੰੂ ਨਿਹਾਲ ਕੀਤਾ ਅਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ | ਪ੍ਰਧਾਨ ਭਾਈ ਸੁਖਵਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਮਾਸਟਰ ਕੰਵਲਜੀਤ ਸਿੰਘ ਨੇ ਆਈ ਹੋਈ ਸਾਧ ਸੰਗਤ ਨੰੂ ਵਿਸਾਖੀ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੰੂ ਸਿੱਖ ਇਤਿਹਾਸ ਦੀ ਸਿੱਖਿਆ ਦਿੱਤੀ ਜਾਵੇ | ਪ੍ਰਬੰਧਕ ਕਮੇਟੀ ਵਲੋਂ ਢਾਡੀ ਸਿੰਘਾਂ ਨੰੂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਪੂਰਨ ਸਮਾਪਤੀ ਤੋਂ ਬਾਅਦ ਗੁਰੂ ਜੀ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਅਜੀਤ ਸਿੰਘ, ਬਾਬਾ ਸੁਰਿੰਦਰ ਸਿੰਘ, ਹਰੀ ਸਿੰਘ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ, ਗੁਰਿੰਦਰ ਸਿੰਘ, ਪ੍ਰਦੀਪ ਸਿੰਘ ਅਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |