19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪਸ਼ੂ ਪਾਲਣ ਵਿਭਾਗ ਵਲੋਂ ਘਰ-ਘਰ ਮੰੂਹ ਖੁਰ ਵੈਕਸੀਨ ਦੀ ਸ਼ੁਰੂਆਤ

ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਵਿਨੋਦ)- ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਤੇ ਨਿਰਦੇਸ਼ਕ ਪਸ਼ੂ ਪਾਲਨ ਵਿਭਾਗ ਪੰਜਾਬ ਡਾ: ਪਰਮਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪਠਾਨਕੋਟ ਵਿਖੇ ਪਸ਼ੂਆਂ ਨੂੰ ਮੰੂਹ ਖੁਰ ਵੈਕਸੀਨ ਦੇ ਬਚਾਅ ਲਈ ਟੀਕਾਕਰਨ ਸ਼ੁਰੂ ਕੀਤਾ ਗਿਆ | ਇਸ ਸਬੰਧੀ ਡਾ: ਵਿਜੇ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਪਠਾਨਕੋਟ ਨੇ ਦੱਸਿਆ ਕਿ ਵੈਕਸੀਨ ਗੋਕੇ ਤੇ ਮੈਹਰੂ ਪਸ਼ੂਆਂ ਨੂੰ ਮੁਫ਼ਤ ਲਗਾਈ ਜਾਣੀ ਹੈ | ਪਸ਼ੂ ਪਾਲਨ ਵਿਭਾਗ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਵਿਚ 24 ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ | ਇਹ ਵੈਕਸੀਨ ਪਸ਼ੂ ਪਾਲਕਾਂ ਦੇ ਘਰ ਘਰ ਜਾ ਕੇ ਟੀਮਾਂ ਵਲੋਂ ਲਗਾਈ ਜਾਣੀ ਹੈ | ਡਾ: ਵਿਜੇ ਕੁਮਾਰ ਡਿਪਟੀ ਡਾਇਰੈਕਟਰ ਵਲੋਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਹਰੇਕ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਇਹ ਵੈਕਸੀਨ ਜ਼ਰੂਰ ਲਗਵਾਉਣ |
ਪਿਛਲੀ ਖ਼ਬਰ ਦੁਰਘਟਨਾ 'ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ ਅਗਲੀ ਖ਼ਬਰ ਪਿੰਡ ਜਿੰਦਰਾਈ ਨਿਚਲੀ ਵਿਖੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।