19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ

ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਵਿਨੋਦ)- ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਪਠਾਨਕੋਟ ਜ਼ਿਲ੍ਹੇ ਦੀ ਮੀਟਿੰਗ ਪ੍ਰਧਾਨ ਗੁਰਦਿਆਲ ਸੈਣੀ ਦੀ ਅਗਵਾਈ ਵਿੱਚ ਹੋਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਵਤੀਰੇ ਦੀ ਨਿਖੇਧੀ ਕੀਤੀ ਗਈ | ਪ੍ਰਧਾਨ ਗੁਰਦਿਆਲ ਸੈਣੀ ਨੇ ਦੱਸਿਆ ਕਿ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਉਨਾਂ ਦਾ ਬਣਦਾ ਡੀ.ਏ. ਪੰਜਾਬ ਸਰਕਾਰ ਵਲੋਂ ਜਾਰੀ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਹਿੰਦੀ ਹੈ ਕਿ ਖ਼ਜ਼ਾਨਾ ਭਰਿਆ ਹੈ ਤਾਂ ਫਿਰ ਉਹ ਮੁਲਾਜ਼ਮਾਂ ਦਾ ਡੀ.ਏ. ਕਿਉਂ ਨਹੀਂ ਦੇ ਰਹੀ ਹੈ | ਐਸੋਸੀਏਸ਼ਨ ਵਲੋਂ ਅਮਰੀਕਾ, ਇਜਰਾਇਲ, ਇਰਾਨ ਯੁੱਧ ਦੀ ਨਿੰਦਾ ਕੀਤੀ ਗਈ | ਇਸ ਮੌਕੇ ਵਿਜੇ ਕੁਮਾਰ, ਸੁਰਿੰਦਰ ਕੁਮਾਰ ਯਸ਼ਪਾਲ, ਬੂਟਾ ਸ਼ਾਹ, ਸੁਰਿੰਦਰ ਕੁਮਾਰ ਸ਼ਿੰਦਾ, ਜਨਕ ਰਾਜ, ਸਤੀਸ਼ ਕੁਮਾਰ, ਓਮ ਪ੍ਰਕਾਸ਼, ਪਿਆਰਾ ਲਾਲ ਰਮੇਸ਼ ਚੰਦਰ, ਪ੍ਰੇਮਜੀਤ, ਕਿਸ਼ੋਰੀ ਲਾਲ ਪ੍ਰੇਮ ਲਾਲ ਆਦੀ ਸ਼ਾਮਿਲ ਸਨ |
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਮਲਿਕਪੁਰ ਚੌਕ 'ਚ ਡਾ. ਬੀ.ਆਰ. ਅੰਬੇਡਕਰ ਦਾ ਬੁੱਤ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।