19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਪਿੰਡ ਨੰਗਲ ਤੋਂ ਕੰਦਰੋੜੀ ਰੋਡ ਦੇ ਨਿਰਮਾਣ ਕਾਰਜ ਦਾ ਉਦਘਾਟਨ

ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਸੁਮਿਤ)- ਪਿੰਡ ਨੰਗਲ ਤੋਂ ਕੰਦਰੋੜੀ ਰੋਡ ਦੇ ਨਿਰਮਾਣ ਕਾਰਜ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਵਲੋਂ ਕੀਤਾ ਗਿਆ | ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ ਲਗਪਗ 50 ਲੱਖ ਰੁਪਏ ਦੱਸੀ ਜਾ ਰਹੀ ਹੈ | ਉਦਘਾਟਨ ਸਮਾਗਮ ਦੌਰਾਨ ਵਿਭੂਤੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਇਹ ਪ੍ਰੋਜੈਕਟ ਇਕ ਵਧੀਆ ਉਦਾਹਰਨ ਹੈ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਨੰਗਲ ਤੇ ਕੰਦਰੋੜੀ ਵਿਚਕਾਰ ਸੰਪਰਕ ਬਿਹਤਰ ਹੋਵੇਗਾ ਜਿਸ ਨਾਲ ਵਪਾਰ ਅਤੇ ਰੋਜ਼ਾਨਾ ਆਵਾਜਾਈ 'ਚ ਆਸਾਨੀ ਆਵੇਗੀ | ਸਥਾਨਕ ਵਸਨੀਕਾਂ ਨੇ ਵੀ ਇਸ ਪਹਿਲ ਦਾ ਸਵਾਗਤ ਕਰਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਮੀਟਰ ਬਕਸਿਆਂ ਦੀ ਹਾਲਤ ਹੋਈ ਖਸਤਾ, ਬਿਜਲੀ ਮਹਿਕਮਾ ਬੇਖ਼ਬਰ ਅਗਲੀ ਖ਼ਬਰ ਸੀ.ਡੀ.ਐਸ. ਵਿਚ ਪੂਰੇ ਦੇਸ਼ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਜਸਨੂਰ ਸਿੰਘ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।