19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰਦੁਆਰਾ ਸਾਹਿਬ ਸਿੰਘ ਸਭਾ ਮੁਹੱਲਾ ਸਰਾਈ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਸੰਧੂ)- ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਮੁਹੱਲਾ ਸਰਾਈ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਕੀਰਤਨ ਸਮਾਗਮ 'ਚ ਹਜ਼ੂਰੀ ਰਾਗੀ ਭਾਈ ਹਰਦੇਵ ਸਿੰਘ, ਇਸਤਰੀ ਸਤਿਸੰਗ ਸਭਾ, ਗੁਰੂ ਅਰਜਨ ਦੇਵ ਸਕੂਲ ਦੀਆਂ ਵਿਦਿਆਰਥਣਾਂ, ਭਾਈ ਬਲਵਿੰਦਰ ਸਿੰਘ (ਮਹਿਤਾ ਚੌਕ ਵਾਲੇ) ਤੇ ਕਥਾਵਾਚਕ ਭਾਈ ਵਰਿਆਮ ਸਿੰਘ ਨੇ ਸੰਗਤਾਂ ਨੰੂ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਮਨਜੀਤ ਸਿੰਘ, ਚਰਨਜੀਤ ਸਿੰਘ ਬੇਦੀ, ਸਰਵ ਧਿਆਨ ਸਿੰਘ ਬੇਦੀ, ਮਨਿੰਦਰ ਸਿੰਘ ਬੌਬੀ, ਅਜਮੇਰ ਸਿੰਘ, ਗੁਰਦੇਵ ਸਿੰਘ ਜੌਹਲ, ਹਰਪ੍ਰੀਤ ਸਿੰਘ ਬੇਦੀ, ਅਮਨਦੀਪ ਸਿੰਘ, ਜਗਜੀਤ ਸਿੰਘ, ਜਸਜੀਤ ਸਿੰਘ ਸਾਹਨੀ, ਸੁਰਜੀਤ ਸਿੰਘ, ਮਸਤਾਨ ਸਿੰਘ, ਕਮਲਜੀਤ ਸਿੰਘ, ਮੀਤ ਖੁਰਾਨਾ, ਸੁਖਚੈਨ ਸਿੰਘ, ਹਰਜੀਤ ਸਿੰਘ, ਭਾਈ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਡਬਲਿਯੂ.ਐਸ. ਅਰਲੀ ਈਅਰਜ਼ ਪਠਾਨਕੋਟ ਵਿਖੇ ਵਿਸਾਖੀ ਮਨਾਈ <br/> ਅਗਲੀ ਖ਼ਬਰ ਵਾਰਡ ਨੰਬਰ 39 'ਚ ਵੱਖ-ਵੱਖ ਪਾਰਟੀਆਂ ਦੇ ਵਰਕਰ ਤੇ ਅਹੁਦੇਦਾਰ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।