01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ <br/>

ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਖਲੋ ਕੇ ਅਰਦਾਸ ਕਰਦੀਆਂ ਸੰਗਤਾਂ | ਤਸਵੀਰ : ਹੀਰਾ ਸਿੰਘ ਮਾਂਗਟ <br/> 20-04-2026
ਡੇਰਾ ਬਾਬਾ ਨਾਨਕ, 19 ਅਪ੍ਰੈਲ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜੋ ਅਪ੍ਰੇਸ਼ਨ ਸਿੰਧੂਰ ਮੌਕੇ ਭਾਰਤ ਅਤੇ ਪਾਕਿਸਤਾਨ ਦੇ ਵਧੇ ਤਣਾਅ ਕਾਰਨ ਬੰਦ ਕਰ ਦਿੱਤਾ ਗਿਆ ਸੀ, ਨੂੰ ਮੁੜ ਖੁਲ੍ਹਵਾਉਣ ਵਾਸਤੇ ਅੱਜ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਤੇ ਜਸਬੀਰ ਸਿੰਘ ਜਫਰਵਾਲ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਅੰਤਰਰਾਸ਼ਟਰੀ ਸਰਹੱਦ 'ਤੇ ਬਣੀ ਦਰਸ਼ਨ ਸਥੱਲ 'ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ ਗਈ | ਇਸ ਮੌਕੇ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਤੇ ਜਸਬੀਰ ਸਿੰਘ ਜਫਰਵਾਲ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਇਸ ਲਾਂਘੇ ਨੂੰ ਮੁੜ ਖੋਲਿ੍ਹਆ ਜਾਵੇ, ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਤੇ 20 ਡਾਲਰ ਦੀ ਫ਼ੀਸ ਮੁਆਫ਼ ਕੀਤੀ ਜਾਵੇ | ਇਸ ਮੌਕੇ ਹਰਭਜਨ ਸਿੰਘ ਰਤਵੜਾ, ਜਗਮੋਹਨ ਸਿੰਘ, ਅਮਰਜੀਤ ਸਿੰਘ ਕਿਸ਼ਨਪੁਰਾ, ਜਰਨੈਲ ਸਿੰਘ ਗੜ੍ਹਦੀਵਾਲਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਹਰਿੰਦਰ ਸਿੰਘ ਸਰੀਹ, ਮੇਜਰ ਸਿੰਘ ਹਰੀਪੁਰ, ਮੱਖਣ ਸਿੰਘ ਕੰਡਿਆਲ, ਸਤਵਿੰਦਰ ਸਿੰਘ ਖਾਲਸਾ, ਦਿਲਬਾਗ ਸਿੰਘ ਸਰਪੰਚ, ਜਸਪਾਲ ਸਿੰਘ, ਜਸਪਿੰਦਰ ਸਿੰਘ ਪੰਨੂੰ, ਅੰਮਿ੍ਤਪਾਲ ਸਿੰਘ, ਰਤਨ ਸਿੰਘ ਵਾਹਲਾ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਦਿਓਲ, ਹਰਿੰਦਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਹਰੀਪੁਰ, ਜਸਵੰਤ ਸਿੰਘ ਜਫਰਵਾਲ, ਸੁਲੱਖਣ ਸਿੰਘ ਜਫਰਵਾਲ, ਤਰਸੇਮ ਸਿੰਘ ਜਫਰਵਾਲ, ਗੁਰਮੀਤ ਸਿੰਘ, ਗੁਰਮੇਲ ਸਿੰਘ ਦਾਬਾਂਵਾਲਾ, ਨਿਰਮਲ ਸਿੰਘ ਸਾਗਰਪੁਰ, ਨਿਰਮਲ ਸਿੰਘ ਦਾਬਾਂਵਾਲਾ, ਜਤਿੰਦਰ ਸਿੰਘ ਦਾਬਾਂਵਾਲਾ, ਗਿਆਨੀ ਦਵਿੰਦਰ ਸਿੰਘ, ਭੋਲਾ ਸਿੰਘ, ਜਗਮੋਹਨ ਸਿੰਘ ਜਫਰਵਾਲ, ਗੁਰਪ੍ਰੀਤ ਸਿੰਘ ਖਾਸਾਂਵਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਧਵਾਂ ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ, ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ <br/> ਅਗਲੀ ਖ਼ਬਰ ਜੱਟੂਵਾਲ ਸਿਲਟਰ ਇਜੈਕਟਰ ਦੀ ਕਈ ਦਹਾਕੇ ਤੋਂ ਡੂੰਘਾਈ ਤੇ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਦੀ ਜ਼ਮੀਨ ਹੋ ਰਹੀ ਪ੍ਰਭਾਵਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।