02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗਊ ਰੱਖਿਆ ਅਭਿਆਨ ਦੇ ਵਫ਼ਦ ਵਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਨੂੰ 27 ਦੇ ਸਮਾਗਮ ਸੰਬੰਧੀ ਸੱਦਾ ਪੱਤਰ <br/>

ਭਾਜਪਾ ਦੇ ਸਕੱਤਰ ਰਾਕੇਸ਼ ਰਾਠੌਰ, ਵਿਧਾਇਕ ਅਸ਼ਵਨੀ ਸ਼ਰਮਾ, ਇੰਜੀਨੀਅਰ ਐੱਸ.ਕੇ. ਪੁੰਜ ਨੂੰ ਸੱਦਾ ਪੱਤਰ ਦਿੰਦੇ ਹੋਏ ਗਊ ਰੱਖਿਆ ਮੁਹਿੰਮ ਦੇ ਆਗੂ ਨੀਲਮ ਸੈਣੀ | ਤਸਵੀਰ: ਸੁਮਿਤ <br/> 20-04-2026
ਪਠਾਨਕੋਟ, 19 ਅਪ੍ਰੈਲ (ਸੁਮਿਤ)- ਗਊ ਰੱਖਿਆ ਅਭਿਆਨ ਤਹਿਤ ਨੀਲਮ ਸੈਣੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਭਾਜਪਾ ਦੇ ਪ੍ਰਮੁੱਖ ਆਗੂਆਂ ਜਨਰਲ ਸਕੱਤਰ ਰਾਕੇਸ਼ ਰਾਠੌਰ, ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਤੇ ਗਊ ਰੱਖਿਆ ਨਾਲ ਸੰਬੰਧਿਤ ਮੁੱਦਿਆਂ 'ਤੇ ਆਪਣੀ ਰਾਏ ਸਾਂਝੀ ਕੀਤੀ | ਇਸ ਤੋਂ ਇਲਾਵਾ ਵਫ਼ਦ ਨੇ ਸਾਈਾ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਇੰਜੀਨੀਅਰ ਐਸ.ਕੇ. ਪੁੰਜ ਤੇ ਮੈਨੇਜਿੰਗ ਡਾਇਰੈਕਟਰ ਤਿ੍ਪਤਾ ਪੁੰਜ ਨਾਲ ਵੀ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਵਫ਼ਦ ਨੇ 27 ਅਪ੍ਰੈਲ ਨੂੰ ਹੋਣ ਜਾ ਰਹੇ ਵੱਡੇ ਸਮਾਗਮ ਲਈ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਤੇ ਉਨ੍ਹਾਂ ਨੂੰ ਇਸ ਅਭਿਆਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਆਗੂਆਂ ਨੇ ਵੀ ਇਸ ਮੁਹਿੰਮ ਪ੍ਰਤੀ ਸਕਾਰਾਤਮਿਕ ਰਵੱਈਆ ਦਰਸਾਇਆ ਤੇ ਸਮਾਗਮ ਵਿਚ ਹਾਜ਼ਰੀ ਲਗਾਉਣ ਦਾ ਭਰੋਸਾ ਦਿੱਤਾ | ਵਫ਼ਦ ਨੇ ਕਿਹਾ ਕਿ ਗਊ ਰੱਖਿਆ ਸਿਰਫ਼ ਧਾਰਮਿਕ ਨਹੀਂ ਸਗੋਂ ਸਮਾਜਿਕ ਅਤੇ ਆਰਥਿਕ ਪੱਖੋਂ ਵੀ ਮਹੱਤਵਪੂਰਨ ਹੈ ਜਿਸ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ |

ਪਿਛਲੀ ਖ਼ਬਰ ਕਿਸਾਨਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਕਿ੍ਸ਼ਨ ਸਿੰਘ ਸਨੌਰ <br/> ਅਗਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।