ਗੁਰਦਾਸਪੁਰ, 20 ਅਪ੍ਰੈਲ (ਚੱਕਰਾਜਾ)- ਗੁਰਦਾਸਪੁਰ ਵਿਖੇ 19 ਅਪ੍ਰੈਲ ਨੂੰ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ 2026 'ਚੋਂ ਸਨਮਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ਮੁਕਾਬਲੇ ਕਰਾਟੇ ਡੂ ਐਸੋਸੀਏਸ਼ਨ ਵਲੋਂ ਕਰਵਾਏ ਗਏ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ ਜਿਸ ਵਿਚੋਂ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸਨਮਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਸਥਾਨਕ ਖੇਡ ਪ੍ਰੇਮੀਆਂ ਨੇ ਸਨਮਦੀਪ ਸਿੰਘ ਦੀ ਇਸ ਉਪਲਬਧੀ 'ਤੇ ਖੁਸ਼ੀ ਜਿਤਾਈ |