19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹਾ ਗਾਈਡੈਂਸ ਕਾਊਾਸਲਰ ਵਲੋਂ ਸਕੂਲਾਂ ਦਾ ਦੌਰਾ

ਅਜੀਤ ਡੈਸਕ 21-04-2026
ਕਾਹਨੂੰਵਾਨ, 20 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)-ਜ਼ਿਲ੍ਹਾ ਪੱਧਰ 'ਤੇ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਅਤੇ ਕੈਰੀਅਰ ਮਾਰਗ ਦਰਸ਼ਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਪਹਿਲ ਤਹਿਤ ਸਹਾਇਕ ਡਾਇਰੈਕਟਰ (ਐਸ.ਸੀ.ਈ.ਆਰ.ਟੀ.) ਸ਼ਰੁਤੀ ਸ਼ੁਕਲਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਮੁਕੇਸ਼ ਵਰਮਾ ਵਲੋਂ ਆਪਣੀ ਨਿਯੁਕਤੀ ਤੋਂ ਬਾਅਦ ਪਹਿਲਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ, ਸਰਕਾਰੀ ਸੀ.ਸੈਕੰ. ਸਕੂਲ ਸਿੱਧਵਾ, ਸੀ.ਸੈਕੰ. ਸਕੂਲ ਤੇ ਸਰਕਾਰੀ ਹਾਈ ਸਕੂਲ ਕੋਟ ਟੋਡਰ ਮੱਲ ਦਾ ਵੀ ਨਿਰੀਖਣ ਕੀਤਾ ਗਿਆ | ਦੌਰੇ ਦੌਰਾਨ ਉਨ੍ਹਾਂ ਸਾਰੇ ਸਕੂਲਾਂ ਵਿਚ ਸਥਾਪਿਤ ਗਾਈਡੈਂਸ ਕੋਰਨਰਾਂ ਦਾ ਗਹਿਰਾਈ ਨਾਲ ਜਾਇਜ਼ਾ ਲਿਆ | ਸ੍ਰੀ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨਾਲ ਸੰਵਾਦਾਤਮਕ ਸੈਸ਼ਨ ਕਰਦੇ ਹੋਏ ਉਨ੍ਹਾਂ ਨੂੰ ਵੱਖ-ਵੱਖ ਰਾਸ਼ਟਰੀ ਅਤੇ ਰਾਜ ਪੱਧਰੀ ਪ੍ਰੀਖਿਆਵਾਂ, ਉੱਚ ਸਿੱਖਿਆ ਦੇ ਵੱਖ-ਵੱਖ ਵੈਕੇਸ਼ਨਲ ਅਤੇ ਹੁਨਰ ਆਧਾਰਿਤ ਕੋਰਸਾਂ ਅਤੇ ਸਰਕਾਰੀ ਤੇ ਨਿੱਜੀ ਖੇਤਰਾਂ ਵਿਚ ਉਪਲਬਧ ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਰਾਮ ਲਾਲ, ਇੰਚਾਰਜ ਭੂਪੇਂਦਰ ਸਿੰਘ, ਹਰਪ੍ਰੀਤ ਕੌਰ, ਮੁੱਖ ਅਧਿਆਪਕਾ ਦਿਵਜੋਤ ਕੌਰ ਸਮੇਤ ਸਕੂਲਾਂ ਦਾ ਸਮੂਹ ਸਟਾਫ ਮੌਜੂਦ ਸੀ |
ਪਿਛਲੀ ਖ਼ਬਰ ਮਹਾਤਮਾ ਹੰਸ ਰਾਜ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕਾਂ ਵਲੋਂ ਸੂਬਾ ਪੱਧਰੀ ਰੈਲੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।