19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮਹਾਤਮਾ ਹੰਸ ਰਾਜ ਦਿਵਸ ਮਨਾਇਆ

ਅਜੀਤ ਡੈਸਕ 21-04-2026
ਬਟਾਲਾ, 20 ਅਪ੍ਰੈਲ (ਸਤਿੰਦਰ ਸਿੰਘ)- ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਸਕੂਲ ਦੇ ਪਿੰ੍ਰਸੀਪਲ ਮਮਤਾ ਡੋਗਰਾ ਦੀ ਅਗਵਾਈ ਹੇਠ ਮਹਾਤਮਾ ਹੰਸ ਰਾਜ ਦਿਵਸ ਉਤਸ਼ਾਹ ਨਾਲ ਮਨਾਇਆ | ਸਕੂਲ ਵਿਚ ਹਵਨ ਕੀਤਾ ਗਿਆ | ਬੱਚਿਆਂ ਨੇ ਭਾਸ਼ਣ ਦੁਆਰਾ ਮਹਾਤਮਾ ਹੰਸ ਰਾਜ ਦੀ ਜੀਵਨੀ 'ਤੇ ਰੌਸ਼ਨੀ ਪਾਈ | ਪਿ੍ੰਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ ਮਹਾਤਮਾ ਹੰਸ ਰਾਜ ਇਕ ਮਹਾਨ ਆਰੀਆ ਸਮਾਜੀ ਨੇਤਾ, ਸਮਾਜ ਸੁਧਾਰਕ ਵੀ ਸਨ | ਉਨ੍ਹਾਂ ਬੱਚਿਆਂ ਨੂੰ ਆਪਣੀ ਜ਼ਿੰਦਗੀ ਵਿਚ ਉਨ੍ਹਾਂ ਦੀਆਂ ਸਿੱਖਿਆਵਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਸ਼ਮਾ ਮਹਾਜਨ, ਰੇਨੂਕਾ ਖੋਸਲਾ, ਰੰਜੂ ਬਾਲਾ, ਨੀਤੀ ਅਤੇ ਕਣਿਕਾ ਮਹਾਜਨ ਵੀ ਮੌਜੂਦ ਸਨ |
ਪਿਛਲੀ ਖ਼ਬਰ ਡੀ. ਕੌਸਮੋਟੋਲੋਜੀ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਵਲੋਂ ਸਕੂਲਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।