19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕਾਂ ਵਲੋਂ ਸੂਬਾ ਪੱਧਰੀ ਰੈਲੀ ਦਾ ਐਲਾਨ

ਅਜੀਤ ਡੈਸਕ 21-04-2026
ਗੁਰਦਾਸਪੁਰ, 20 ਅਪ੍ਰੈਲ (ਪੰਕਜ ਸ਼ਰਮਾ)- ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ | ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਲਏ ਫੈਸਲੇ ਅਨੁਸਾਰ 26 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਸਬੰਧੀ ਕੰਪਿਊਟਰ ਟੀਚਰਜ਼ ਯੂਨੀਅਨ ਇਕਾਈ ਗੁਰਦਾਸਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਆਗੂ ਗੁਰਪਿੰਦਰ ਸਿੰਘ, ਇੰਦਰਜੀਤ ਸਿੰਘ, ਗਗਨਦੀਪ ਸਿੰਘ, ਨਰਿੰਦਰ ਪਾਲ, ਤਰਸੇਮ ਸਿੰਘ, ਸਲਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਨਾਨਕ ਪਾਰਕ ਜ਼ੇਲ੍ਹ ਰੋਡ ਗੁਰਦਾਸਪੁਰ ਵਿਖੇ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ | ਪਰ ਅਮਲੀ ਰੂਪ ਵਿਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ | ਅਧਿਆਪਕਾਂ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫ਼ਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਅਧਿਕਾਰਿਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸਤਿੰਦਰਪਾਲ ਸਿੰਘ, ਪਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਰਵਿੰਦਰ ਸਿੰਘ ਕਾਦੀਆਂ, ਦੀਪਕ ਕੁਮਾਰ, ਜਗਦੀਸ਼ ਸਿੰਘ, ਨਰੇਸ਼ ਕੁਮਾਰ, ਜਸਪਾਲ ਸਿੰਘ, ਨਵਜੋਧ ਸਿੰਘ, ਕਾਰਤਿਕ ਮਹਾਜਨ, ਧਰਮਿੰਦਰ ਸਿੰਘ, ਅਜੀਤ ਮਨਹਾਸ, ਸਤੀਸ਼ ਮਹਿਤਾ ਸਤੀਸ਼ ਸ਼ਰਮਾ, ਅਨਿਲ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਵਲੋਂ ਸਕੂਲਾਂ ਦਾ ਦੌਰਾ ਅਗਲੀ ਖ਼ਬਰ -ਗੁਰਦਾਸਪੁਰ ਕਰਾਟੇ ਚੈਂਪੀਅਨਸ਼ਿਪ-2026- ਸਨਮਦੀਪ ਸਿੰਘ ਨੇ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।