26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਡੀ.ਸੀ ਵਲੋਂ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਅਜੀਤ ਡੈਸਕ 07-05-2026
ਗੁਰਦਾਸਪੁਰ, 6 ਮਈ (ਗੁਰਪ੍ਰਤਾਪ ਸਿੰਘ)-ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਨਾਲ ਸਬੰਧਿਤ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ ਕਰਕੇ ਮੁਸ਼ਕਿਲਾਂ ਹੱਲ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਨਜੀਤ ਸਿੰਘ ਢਿੱਲੋਂ ਤੇ ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਚਰਨਜੀਤ ਸਿੰਘ ਪਾਰੋਵਾਲ ਸਮੇਤ ਸਿਵਲ ਤੇ ਪੁਲਿਸ ਅਧਿਕਾਰੀ ਤੇ ਵੱਖ-ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਮੌਜੂਦ ਸਨ |
ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਕੰਮਾਂ ਤੇ ਜਿਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਅਜੇ ਤੱਕ ਨਹੀਂ ਕੀਤਾ ਸਬੰਧੀ ਜਾਣਕਾਰੀ ਲਈ ਗਈ | ਅਧਿਕਾਰੀਆਂ ਨੇ ਦੱਸਿਆ ਕਿ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ | ਗੀਤਾ ਭਵਨ ਰੋਡ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਸਬੰਧੀ ਮੁਸ਼ਕਿਲ ਸਬੰਧਿਤ ਵਿਭਾਗ ਵਲੋਂ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਹੈ | ਇਸੇ ਤਰ੍ਹਾਂ ਹੀ ਫ਼ਤਿਹਗੜ੍ਹ ਚੂੜੀਆਂ ਦੀਆਂ ਸ਼ਿਕਾਇਤਾਂ ਜਿਵੇਂ ਪੀਣ ਵਾਲੇ ਪਾਣੀ, ਪਬਲਿਕ ਲਈ ਕਾਰ ਪਾਰਕਿੰਗ ਤੇ ਢਿੱਲੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਮੁਸ਼ਕਿਲਾਂ ਦਾ ਹੱਲ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਵੱਖ-ਵੱਖ ਮੁਸ਼ਕਿਲਾਂ ਜਿਵੇਂ ਸੜਕ ਦੀ ਮੁਰੰਮਤ ਕਰਨ ਸਬੰਧੀ, ਗੰਦੇ ਪਾਣੀ ਦੀ ਨਿਕਾਸੀ ਸਬੰਧੀ, ਪਬਲਿਕ ਟਾਇਲਟਸ ਬਣਾਉਣ ਸਬੰਧੀ, ਸਫ਼ਾਈ ਸਬੰਧੀ, ਬਜ਼ਾਰਾਂ ਵਿਚ ਕੀਤੇ ਨਾਜਾਇਜ਼ ਕਬਜ਼ਿਆਂ ਸਬੰਧੀ, ਸਟਰੀਟ ਲਾਈਟਾਂ ਸਬੰਧੀ ਤੇ ਪੁਲਿਸ ਨਾਲ ਸਬੰਧਿਤ ਵੱਖ-ਵੱਖ ਮੁਸ਼ਕਿਲਾਂ ਦੱਸੀਆਂ ਗਈਆਂ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐਸ.ਡੀ.ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ, ਐਸ.ਡੀ.ਐਮ ਬਟਾਲਾ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਫ਼ਤਿਹਗੜ੍ਹ ਚੂੜੀਆਂ ਨਵਜੋਤ ਸ਼ਰਮਾ, ਐਸ.ਡੀ.ਐਮ ਦੀਨਾਨਗਰ ਰਵਿੰਦਰ ਸਿੰਘ, ਐਸ.ਪੀ. ਬਟਾਲਾ ਰਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕੋਟਲਾ ਬਾਮਾ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਗਲੀ ਖ਼ਬਰ ਮਰਦਮਸ਼ੁਮਾਰੀ ਡਿਊਟੀਆਂ ਨੰੂ ਲੈ ਕੇ ਅਧਿਆਪਕਾਂ ਨੇ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।