26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿ੍ੰ. ਸੁਲੱਖਣ ਸਿੰਘ ਭੇਟ ਪੱਤਣ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਵਿੰਗ ਦੇ ਦੁਬਾਰਾ ਉਪ ਚੇਅਰਮੈਨ ਨਿਯੁਕਤ

ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਲੰਬੇ ਸਮੇਂ ਤੋਂ ਵਿਚਰ ਰਹੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਸਾਥੀ ਪਿ੍ੰ. ਸੁਲੱਖਣ ਸਿੰਘ ਭੇਟ ਪੱਤਣ ਨੂੰ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨੂੰ ਦੇਖਦਿਆਂ ਆਲ ਇੰਡੀਆਂ ਕਾਂਗਰਸ ਐਸ.ਸੀ. ਵਿੰਗ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗੌਤਮ ਵਲੋਂ ਐਸ.ਸੀ. ਵਿੰਗ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਿ੍ੰ. ਸਲੁੱਖਣ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਦਾ ਰਹਾਂਗਾ ਤੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਐਸ.ਸੀ. ਵਿੰਗ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗੌਤਮ ਵਲੋਂ ਮੈਨੂੰ ਦੁਬਾਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਦਾ ਉਪ ਚੇਅਰਮੈਨ ਬਣਾਉਣ 'ਤੇ ਤਹਿ ਦਿਲੋਂ ਧੰਨਵਾਦੀ ਹਾਂ | ਉਨ੍ਹਾ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਮੇਸ਼ਾ ਹੀ ਯਤਨਸ਼ੀਲ ਹਾਂ | ਇਹ ਨਿਯੁਕਤੀ ਹੋਣ 'ਤੇ ਪਿ੍ੰ. ਸੁਲੱਖਣ ਸਿੰਘ ਨੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗੌਤਮ ਨੂੰ ਮਿਲ ਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਹੋਰ ਵੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਰਗਰਮੀਆਂ ਤੇਜ਼ ਅਗਲੀ ਖ਼ਬਰ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕਾਂਗਰਸ ਨੂੰ ਬਟਾਲਾ 'ਚ ਵੱਡਾ ਬਲ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।