26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਅਜੀਤ ਡੈਸਕ 07-05-2026
ਕਾਹਨੂੰਵਾਨ, 6 ਮਈ (ਨਿਸ਼ਾਨ ਸਿੰਘ ਚਾਹਲ)-ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੀ ਪੁਲਿਸ ਚੌਕੀ ਤੁਗਲਵਾਲ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਅਮਰੀਕ ਚੰਦ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ 'ਚ ਗਸ਼ਤ ਕੀਤੀ ਜਾ ਰਹੀ ਸੀ | ਪੁਲਿਸ ਪਾਰਟੀ ਜਦੋਂ ਪਿੰਡ ਗਿੱਲਮੰਝ ਕੋਲ ਪੁੱਜੀ ਤਾਂ ਨਹਿਰ ਕਿਨਾਰੇ ਦਰੱਖਤਾਂ 'ਚ ਬੈਠੇ ਨੌਜਵਾਨ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤਾਂ ਉਸ ਕੋਲੋਂ ਇਕ ਸਿਲਵਰ ਪੰਨੀ 10 ਦਾ ਨੋਟ ਤੇ ਇਕ ਲਾਈਟਰ ਬਰਾਮਦ ਹੋਇਆ, ਜਿਸ ਨਾਲ ਉਹ ਨਸ਼ੇ ਦਾ ਸੇਵਨ ਕਰ ਰਿਹਾ ਸੀ | ਦੋਸ਼ੀ ਦੀ ਪਹਿਚਾਣ ਗੁਰਲਾਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਗਿੱਲ ਵਜੋਂ ਹੋਈ ਹੈ |
ਪਿਛਲੀ ਖ਼ਬਰ ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਨਗਰ ਕੌਂਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਵਲੋਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।