24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਬੂਟੇ ਲਗਾਏ

ਅਜੀਤ ਡੈਸਕ 07-05-2026
ਪਠਾਨਕੋਟ, 6 ਮਈ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਬੂਟੇ ਲਗਾਏ ਗਏ | ਇਹ ਪ੍ਰੋਗਰਾਮ ਕਿਸ਼ਨਾ ਜਵੈਲਰਸ ਵਲੋਂ ਉੱਜਵਲ ਦੇ ਵਿਸ਼ੇਸ਼ ਸਹਿਯੋਗ ਨਾਲ ਸਫਲਤਾ ਪੂਰਵਕ ਸਮਾਪਤ ਹੋਇਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਵਲੋਂ ਬੂਟੇ ਲਗਾ ਕੇ ਕੀਤੀ ਗਈ | ਇਸ ਮੌਕੇ ਕਾਲਜ ਕੈਂਪਸ 'ਚ ਕੁੱਲ 15 ਬੂਟੇ ਲਗਾਏ ਗਏ, ਜਿਨ੍ਹਾਂ 'ਚ ਨਿੰਮ, ਕਨੇਰ, ਗੁਲਮੋਹਰ, ਮੋਰਿੰਗਾ ਤੇ ਜ਼ਾਮਨ ਵਰਗੇ ਔਸ਼ਧੀ ਤੇ ਛਾਂ ਦੇਣ ਵਾਲੇ ਰੁੱਖ ਸ਼ਾਮਿਲ ਸਨ | ਸਾਰੇ ਬੂਟਿਆਂ ਦੀ ਚੋਣ ਵਾਤਾਵਰਨ ਤੇ ਸਿਹਤ ਲਾਭ ਨੂੰ ਧਿਆਨ ਵਿਚ ਰੱਖ ਕੇ ਕੀਤੀ ਗਈ | ਕਿਸਨਾ ਜਵੈਲਰਜ਼ ਦੇ ਪ੍ਰਤੀਨਿਧ ਨੇ ਕਿਹਾ ਕਿ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਉਹ ਵਾਤਾਵਰਨ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਰਹਿੰਦੇ ਹਨ | ਅੰਤ ਵਿਚ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਕਿਸ਼ਨਾ ਜਵੈਲਰਜ਼ ਅਤੇ ਐਨ.ਐਸ.ਐਸ ਵਿਭਾਗ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਸਹਾਇਕ ਪ੍ਰੋਫੈਸਰ ਤੇ ਵੱਡੀ ਗਿਣਤੀ 'ਚ ਐਨ.ਐਸ.ਐਸ ਯੂਨਿਟ ਦੇ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਦਾ ਨੌਜਵਾਨ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।