24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਐਡਵੋਕੇਟ ਠਾਕੁਰ ਰਵਿੰਦਰ ਸਿੰਘ ਵਲੋਂ ਵਿਧਾਇਕ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ

ਅਜੀਤ ਡੈਸਕ 07-05-2026
ਪਠਾਨਕੋਟ, 6 ਮਈ (ਸੁਮਿਤ)-ਪਠਾਨਕੋਟ 'ਚ ਹਾਲ ਹੀ 'ਚ ਹੋਏ ਰਾਜਨੀਤਿਕ ਘਟਨਾਕ੍ਰਮ ਤੋਂ ਬਾਅਦ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਵਧਾਈ ਦੇਣ ਲਈ ਕਈ ਗਣਮਾਨਯ ਵਿਅਕਤੀ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ | ਇਸ ਮੌਕੇ ਬਾਰ ਐਸੋਸੀਏਸ਼ਨ ਪਠਾਨਕੋਟ ਦੇ ਸਾਬਕਾ ਪ੍ਰਧਾਨ ਐਡਵੋਕੇਟ ਠਾਕੁਰ ਰਵਿੰਦਰ ਸਿੰਘ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਸਮੇਤ ਹੋਰ ਸਮਰਥਕਾਂ ਨੇ ਮੁਲਾਕਾਤ ਕੀਤੀ | ਸਭ ਨੇ ਤਿੰਨ ਰਾਜਾਂ ਵਿਚ ਮਿਲੀ ਜਿੱਤ ਦੀ ਖ਼ੁਸ਼ੀ ਸਾਂਝੀ ਕੀਤੀ ਤੇ ਇਸ ਨੂੰ ਪਾਰਟੀ ਦੀਆਂ ਨੀਤੀਆਂ ਤੇ ਅਗਵਾਈ ਦੀ ਸਫ਼ਲਤਾ ਦੱਸਿਆ | ਮੌਜੂਦ ਨੇਤਾਵਾਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ ਤੇ ਭਵਿੱਖ ਵਿਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਵਿਖੇ ਵਿਦਿਆਰਥੀ ਕੌਂਸਲ ਲਈ ਨਿਵੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।