15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਲਾਇਆ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ <br/>

ਅਜੀਤ ਡੈਸਕ 08-05-2026
-ਮਾਮਲਾ ਸਰਕਾਰੀ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮੁਆਵਜ਼ਾ ਨਾ ਮਿਲਣ ਦਾ-

ਡੇਰਾ ਬਾਬਾ ਨਾਨਕ, 7 ਮਈ (ਹੀਰਾ ਸਿੰਘ ਮਾਂਗਟ)-ਪ੍ਰਦੇਸ਼ ਸਰਕਾਰ ਦੀਆਂ ਜ਼ਮੀਨਾਂ ਉੱਪਰ ਕਾਸ਼ਤ ਕਰਦੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਨੂੰ ਲੈ ਕੇ ਅੱਜ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਦੇ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਆਗੂਆਂ ਨੇ ਕਿਹਾ ਕਿ ਸਰਕਾਰੀ ਹੁਕਮਾਂ ਦੇ ਬਾਵਜੂਦ ਡੇਰਾ ਬਾਬਾ ਨਾਨਕ ਪ੍ਰਸ਼ਾਸਨ ਵਲੋਂ ਇਸ ਖੇਤਰ ਅੰਦਰ ਸਰਕਾਰੀ ਜ਼ਮੀਨਾਂ ਉੱਪਰ ਕਾਸ਼ਤ ਕਰਦੇ ਕਿਸਾਨਾਂ ਨੂੰ ਬੀਤੇ ਸਾਲ ਰਾਵੀ ਦਰਿਆ ਵਿਚ ਆਏ ਹੜ੍ਹਾਂ ਨਾਲ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਇਕ ਰੋਹ ਭਰਪੂਰ ਧਰਨਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਰੋਸ ਧਰਨੇ ਵਿਚ ਤਹਿਸੀਲ ਡੇਰਾ ਬਾਬਾ ਨਾਨਕ ਦੇ ਦਰਜਨਾਂ ਪਿੰਡਾਂ ਤੋਂ ਵੱਡੀ ਤਾਦਾਦ ਵਿਚ ਪਹੁੰਚੇ ਪੀੜਤ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਪ੍ਰਧਾਨਗੀ ਮੰਡਲ ਮੈਂਬਰ ਬਲਬੀਰ ਸਿੰਘ ਰੰਧਾਵਾ ਸ਼ਮਸ਼ੇਰਪੁਰ, ਜੋਗਿੰਦਰ ਸਿੰਘ ਖੰਨਾ ਚਮਾਰਾ, ਸਤਬੀਰ ਸਿੰਘ ਖੋਦੇਬੇਟ, ਅਵਤਾਰ ਸਿੰਘ ਰੰਧਾਵਾ ਸਿੰਘਪੁਰਾ, ਮਾ. ਸੁੱਚਾ ਸਿੰਘ ਰਾਮਦਿਵਾਲੀ ਅਤੇ ਨਰਿੰਦਰ ਸਿੰਘ ਤਲਵੰਡੀ ਹਿੰਦੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਆਵਾਜਾ ਦੇਣ ਦਾ 24 ਫਰਵਰੀ ਨੂੰ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ, ਪਰ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਸਪੱਸ਼ਟ ਫ਼ੈਸਲੇ, ਜਾਰੀ ਨੋਟੀਫਿਕੇਸ਼ਨ ਅਤੇ ਲੋੜੀਂਦੇ ਫੰਡ ਜਾਰੀ ਹੋਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਦੇ ਪ੍ਰਸ਼ਾਸਨ ਨੇ ਪ੍ਰਦੇਸ਼ ਸਰਕਾਰ ਦੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਇਹ ਮੁਆਵਜ਼ਾ ਨਹੀਂ ਵੰਡਿਆ ਅਤੇ ਸਰਕਾਰ ਵਲੋਂ ਭੇਜੀ ਮੁਆਵਜ਼ੇ ਦੀ ਰਕਮ ਵਾਪਸ ਹੋ ਗਈ ਹੈ | ਧਰਨੇ ਨੂੰ ਸਮਸ਼ੇਰ ਸਿੰਘ ਖਾਸਾਂਵਾਲ, ਬਚਿੱਤਰ ਸਿੰਘ, ਜਰਨੈਲ ਸਿੰਘ ਖੋਦੇਬੇਟ, ਸਰਬਜੀਤ ਸਿੰਘ ਤਲਵੰਡੀ ਹਿੰਦੂਆਂ, ਰੋਬਨ ਸਹਿਜਾਦਾ, ਗੁਰਮੀਤ ਸਿੰਘ ਮੇਘਾ, ਗੁਰਮੁਖ ਸਿੰਘ ਗੁਰਚੱਕ, ਵਿਆਸ ਦੇਵ ਭੱਟੀ ਅਤੇ ਨਵਦੀਪ ਸਿੰਘ ਤੁੰਗ ਨੇ ਵੀ ਸੰਬੋਧਨ ਕੀਤਾ |
ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਆਦਿਤਿਆ ਸ਼ਰਮਾ ਨੇ ਕਿਹਾ ਕਿ ਸਾਨੂੰ ਜੋ ਪੰਜਾਬ ਸਰਕਾਰ ਵਲੋਂ ਹਦਾਇਤਾਂ ਆਉਂਦੀਆਂ ਹਨ, ਉਸ ਅਨੁਸਾਰ ਹੀ ਕਾਰਵਾਈ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲਾਂ ਵੀ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਤੇ ਹੁਣ ਦੁਬਾਰਾ ਧਿਆਨ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਗੋਂ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਵਲੋਂ ਜੋ ਉਨ੍ਹਾਂ ਨੂੰ ਹੁਕਮ ਹੋਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਯੂਨੀਅਨ ਆਗੂ ਗੁਰਨਾਮ ਸਿੰਘ ਭਾਗੋਕਾਵਾਂ, ਮੁਖਵਿੰਦਰ ਸਿੰਘ ਚਿਕੜੀ, ਬਲਜੋਧ ਸਿੰਘ ਲੱਖੋਵਾਲ, ਕੁਲਜੀਤ ਸਿੰਘ ਬਹਿਰਾਮਪੁਰ, ਰਣਜੀਤ ਸਿੰਘ, ਹਰਦੇਵ ਸਿੰਘ, ਉੱਚਾ ਧਕਾਲਾ, ਬਲਰਾਜ ਸਿੰਘ ਗੁਰਚੱਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ-1 ਮਾਨ ਨਗਰ ਵਿਖੇ ਲੋਕ ਮਿਲਣੀ ਅਗਲੀ ਖ਼ਬਰ ਸਹਿਕਾਰੀ ਸੁਸਾਇਟੀਆਂ 'ਚ ਸਾਉਣੀ ਦੇ ਵਧਾਏ ਹੱਦ ਕਰਜ਼ੇ ਨੂੰ ਅਮਲੀ ਰੂਪ 'ਚ ਲਾਗੂ ਕਰਵਾਏ ਪੰਜਾਬ ਸਰਕਾਰ-ਦਸਮੇਸ਼ ਯੂਨੀਅਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।