15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ-1 ਮਾਨ ਨਗਰ ਵਿਖੇ ਲੋਕ ਮਿਲਣੀ

ਅਜੀਤ ਡੈਸਕ 08-05-2026
ਬਟਾਲਾ, 7 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਾਰਡ ਨੰਬਰ 1 ਮਾਨ ਨਗਰ ਵਿਖੇ ਪਹੁੰਚੇ ਤੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਉਨ੍ਹਾਂ ਦੀ ਸੇਵਾ 'ਚ ਹਾਜ਼ਰ ਹਨ ਤੇ ਮਹਿਜ਼ 4 ਸਾਲਾਂ ਵਿਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ | ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜ਼ੂਦ ਸਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਤੱੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰ ਰਹੇ ਹਨ ਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫ਼ਾਂ ਦੂਰ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ | ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅÏਰਤਾਂ ਨੂੰ 1000 ਰੁਪਏ, ਐੱਸ. ਸੀ. ਭਾਈਚਾਰੇ ਨਾਲ ਸਬੰਧਤ ਅÏਰਤਾਂ ਨੂੰ 1500 ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਆਉਣ ਵਾਲੇ ਦਿਨਾਂ 'ਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ |
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਝੋਨੇ ਤੇ ਬਾਸਮਤੀ ਦਾ ਬੀਜ ਉਪਲਬਧ ਅਗਲੀ ਖ਼ਬਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਲਾਇਆ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।