ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਝੋਨੇ ਤੇ ਬਾਸਮਤੀ ਦਾ ਬੀਜ ਉਪਲਬਧ
ਅਜੀਤ ਡੈਸਕ
08-05-2026
ਗੁਰਦਾਸਪੁਰ, 7 ਮਈ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਿਖੇ ਝੋਨੇ ਤੇ ਬਾਸਮਤੀ ਦੀਆਂ ਵਧੇਰੇ ਝਾੜ ਦੇਣ ਵਾਲੀਆਂ ਉੱਨਤ ਕਿਸਮਾਂ ਦੇ ਬੀਜ ਉਪਲਬਧ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਸਿਖਲਾਈ ਨੇ ਦੱਸਿਆ ਕਿ ਇਨ੍ਹਾਂ ਉੱਨਤ ਕਿਸਮ ਦੇ ਬੀਜਾਂ 'ਚ ਪੀ.ਆਰ 121, ਪੀ.ਆਰ 126, ਪੀ.ਆਰ 128, ਪੀ.ਆਰ 133, ਬਾਸਮਤੀ ਪੂਸਾ 1509 ਤੇ ਬਾਸਮਤੀ ਪੂਸਾ 1718 ਦੇ ਬੀਜ ਉਪਲਬਧ ਹਨ | ਉਨ੍ਹਾਂ ਨੇ ਕਿਸਾਨ ਵੀਰਾਂ ਨੰੂ ਅਪੀਲ ਕੀਤੀ ਕਿ ਉਹ ਝੋਨੇ, ਬਾਸਮਤੀ ਦੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਮਾਣਿਤ ਕਿਸਮਾਂ ਬੀਜਣ ਤਾਂ ਜੋ ਇਨ੍ਹਾਂ ਫ਼ਸਲਾਂ ਤੋਂ ਵਧੇਰੇ ਝਾੜ ਪ੍ਰਾਪਤ ਹੋ ਸਕੇ |