15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ 'ਚ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ- ਅਵਿਨਾਸ਼ ਰਾਏ ਖੰਨਾ

ਅਜੀਤ ਡੈਸਕ 08-05-2026
ਬਟਾਲਾ, 7 ਮਈ (ਸਤਿੰਦਰ ਸਿੰਘ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੇ ਬਟਾਲਾ ਦਫ਼ਤਰ ਵਿਖੇ ਪ੍ਰਭਾਰੀ ਤੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਪਹੁੰਚੇ, ਜਿੱਥੇ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਮੌਕੇ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਜੋ ਬੰਬ ਬਲਾਸਟ ਹੋਇਆ, ਉਸ ਨੂੰ ਸਿਆਸੀ ਰੰਗਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਵਲੋਂ ਭਾਜਪਾ ਉਪਰ ਬੇਬੁਨਿਆਦ ਤੇ ਘਟੀਆ ਦੋਸ਼ ਲਗਾਏ ਹਨ, ਉਸ ਦੀ ਅਸੀਂ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਸਿੱਧੇ ਤੌਰ 'ਤੇ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈੈ | ਉਨ੍ਹਾਂ ਕਿਹਾ ਕਿ ਭਾਜਪਾ ਉਪਰ ਝੂਠੇ ਦੋਸ਼ ਲਗਾ ਕੇ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਭਾਜਪਾ ਮੰਗ ਕਰਦੀ ਹੈ ਕਿ ਬੰਬ ਧਮਾਕੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਸੱਚਾਈ ਸਾਰਿਆਂ ਸਾਹਮਣੇ ਲਿਆਂਦੀ ਜਾਵੇ | ਨਗਰ ਨਿਗਮ ਚੋਣਾਂ ਨੂੰ ਲੈ ਕੇ ਕੀਤੀ ਗਈ ਵਾਰਡਬੰਦੀ ਸਬੰਧੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਸਰਕਾਰ ਅਤੇ ਆਮ ਆਦਮੀ ਪਾਰਟੀ ਕਿਸ ਕਦਰ ਡਰੀ ਹੋਈ ਹੈ, ਉਹ ਇਸ ਤੋਂ ਪਤਾ ਲਗਦਾ ਹੈ, ਜਿਹੜੀ ਇਨ੍ਹਾਂ ਵਾਰਡਬੰਦੀ ਬਟਾਲਾ ਵਿਚ ਕੀਤੀ ਹੋਈ ਹੈ, ਉਹ ਪੂਰੀ ਤਰ੍ਹਾਂ ਲੋਕਤੰਤਰ ਦੀ ਹੱਤਿਆ ਕਰ ਕੇ ਕੀਤੀ ਹੋਈ ਹੈ, ਜਿਸ ਵਿਚ ਬਹੁਗਿਣਤੀ 'ਚ ਐੱਸ.ਸੀ. ਭਾਈਚਾਰਾ ਰਹਿੰਦਾ ਹੈ, ਉਨ੍ਹਾਂ ਵਾਰਡਾਂ ਨੂੰ ਜਨਰਲ ਕਰ ਦਿੱਤਾ ਗਿਆ ਹੈ | ਇਸ ਮੌਕੇ ਹੀਰਾ ਵਾਲੀਆ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਭਾਜਪਾ ਦਾ ਇਕ-ਇਕ ਵਰਕਰ ਪੂਰੀ ਤਰ੍ਹਾਂ ਤਿਆਰ ਹੈ | ਇਸ ਮੌਕੇ ਸਾ. ਵਿਧਾਇਕ ਅਸ਼ਵਨੀ ਸ਼ੇਖੜੀ, ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਰੋਸ਼ਨ ਲਾਲ, ਉਪ ਪ੍ਰਧਾਨ ਸ਼ਕਤੀ ਸ਼ਰਮਾ, ਭੂਸ਼ਣ ਬਜਾਜ, ਭਾਰਤ ਭੂਸ਼ਣ ਲੂਥਰਾ, ਪੰਕਜ ਮਹਾਜਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ-ਖੋਹਾਂ ਸੰਬੰਧੀ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਜ਼ਿਲ੍ਹਾ, ਸਬ-ਸੈਂਟਰ ਸਕੂਲ ਆਫ਼ ਐਕਸੀਲੈਂਸ ਵਿਚ ਖਿਡਾਰੀਆਂ ਨੂੰ ਦਾਖ਼ਲ ਕਰਨ ਲਈ ਟਰਾਇਲ 9, 10 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।