15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਇਤਿਹਾਸਕ ਬਾਰਾਂਦਰੀ ਦੀਨਾਨਗਰ ਦੀ ਮੁਰੰਮਤ ਸੰਬੰਧੀ 4 ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਮੰਗ ਪੱਤਰ ਦਿੱਤਾ

ਅਜੀਤ ਡੈਸਕ 08-05-2026
ਬਟਾਲਾ, 7 ਮਈ (ਸਤਿੰਦਰ ਸਿੰਘ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਦੀਨਾਨਗਰ ਵਿਖੇ ਸਥਿਤ ਇਤਿਹਾਸਿਕ ਬਾਰਾਂਦਰੀ ਦੀ ਭੂ ਮਾਫੀਆ ਵਲੋਂ ਕੀਤੀ ਗਈ ਭੰਨਤੋੜ ਦੀ ਉੱਚ ਪੱਧਰੀ ਜਾਂਚ ਅਤੇ ਮੁਰੰਮਤ ਦਾ ਕੰਮ ਆਰੰਭ ਕਰਵਾਉਣ ਸੰਬੰਧੀ 4 ਜਥੇਬੰਦੀਆਂ ਦੇ ਸਾਂਝੇ ਵਫ਼ਦ ਵਲੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਮੰਗ ਪੱਤਰ ਦਿੱਤਾ ਗਿਆ | ਵਫ਼ਦ ਵਿਚ ਸ਼ਾਮਿਲ ਵਿਰਾਸਤੀ ਮੰਚ ਬਟਾਲਾ ਦੇ ਚੇਅਰਮੈਨ ਐਡਵੋਕੇਟ ਹਰਦਿੱਤ ਸਿੰਘ ਮਾਂਗਟ, ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਸਲ ਬਟਾਲਾ ਦੇ ਪ੍ਰਧਾਨ ਪੋ੍ਰ. ਬਲਬੀਰ ਸਿੰਘ ਕੌਲਾ, ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲੈਕਚਰਾਰ ਦਿਲਬਾਗ ਸਿੰਘ ਪੱਡਾ, ਸ਼ਿਵ ਬਟਾਲਵੀ ਆਰਟ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਪ੍ਰਧਾਨ ਵਿਜੇ ਕੁਮਾਰ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2010 ਵਿਚ ਇਤਿਹਾਸਕ ਬਾਰਾਂਦਰੀ ਸੁਰੱਖਿਅਤ ਇਮਾਰਤ ਦਾ ਦਰਜਾ ਦਿੱਤਾ ਹੋਇਆ ਹੈ, ਪਰ ਫਿਰ ਵੀ ਭੂ ਮਾਫੀਆ ਵਲੋਂ ਬਾਰਾਂਦਰੀ ਦੀ ਜ਼ਮੀਨ 'ਤੇ ਨਾਜ਼ਾਇਜ ਕਬਜ਼ਾ ਕਰਨ ਦੀ ਨੀਅਤ ਨਾਲ ਇਤਿਹਾਸਕ ਬਾਰਾਂਦਰੀ ਦੀ ਕੀਤੀ ਭੰਨ-ਤੋੜ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਇਸ ਤੋਂ ਇਲਾਵਾ 2021 ਵਿਚ ਪੰਜਾਬ ਸਰਕਾਰ ਵਲੋਂ ਬਾਰਾਂਦਰੀ ਦੀ ਮੁਰੰਮਤ ਅਤੇ ਰੱਖ ਰਖਾਵ ਲਈ 1 ਕਰੋੜ 86 ਲੱਖ ਰੁਪਏ ਮਨਜ਼ੂਰ ਕੀਤਾ ਗਿਆ ਸੀ, ਪਰ ਸਰਕਾਰ ਵਲੋਂ ਹੁਣ ਵੀ ਮੁਰੰਮਤ ਦਾ ਕੰਮ ਸ਼ੁਰੂ ਨਹੀ ਕਰਵਾਇਆ ਗਿਆ | 4 ਜਥੇਬੰਦੀਆਂ ਦੇ ਸਾਂਝੇ ਵਫਦ ਵਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਤਿਹਾਸਕ ਬਾਰਾਂਦਰੀ ਹੋਈ ਭੰਨਤੋੜ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਬਾਰਾਂਦਰੀ ਦੀ ਮੁਰੰਮਤ ਦਾ ਕੰਮ ਆਰੰਭ ਕਰਵਾਇਆ ਜਾਵੇ | ਇਸ ਮੌਕੇ ਪ੍ਰੋ. ਦਲਜੀਤ ਸਿੰਘ ਧਾਰੋਵਾਲੀ, ਲੈਕਚਰਾਰ ਹਰਪਾਲ ਸਿੰਘ ਬਟਾਲਾ, ਗੁਰਦੀਪ ਸਿੰਘ ਬਾਜਵਾ, ਲੈਕਚਰਾਰ ਪ੍ਰਦੀਪ ਸਿੰਘ ਚੀਮਾ, ਲੈਕਚਰਾਰ ਰਣਜੋਧ ਸਿੰਘ ਮੰਮਣ, ਲੈਕਚਰਾਰ ਤਰਲੋਕ ਸਿੰਘ ਨਾਥਪੁਰ, ਤਰਜਿੰਦਰ ਸਿੰਘ ਰੰਦੇਵ, ਮਾਸਟਰ ਕੁਲਵਿੰਦਰ ਸਿੰਘ ਕਾਲਾ ਅਫਗਾਨਾ, ਦਲਜੀਤ ਸਿੰਘ ਮਾਣਕ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀਡਾ ਸਾਂਸੀਆਂ ਵਿਖੇ ਨਸ਼ਾ ਤਸਕਰ ਭਰਾਵਾਂ ਦੀ ਨਾਜਾਇਜ਼ ਉਸਾਰੀ 'ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਮੈਮੋਰੀਅਲ ਸਕੂਲ ਕਾਦੀਆਂ ਵਿਖੇ ਸੁੰਦਰ ਲਿਖਾਈ ਮੁਕਾਬਲੇ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।