15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੀ.ਏ, ਬੀ.ਐਸ.ਸੀ ਤੇ ਬੀ.ਸੀ.ਏ ਦੇ ਨਤੀਜੇ 'ਚ ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 08-05-2026
ਗੁਰਦਾਸਪੁਰ, 7 ਮਈ (ਚੱਕਰਾਜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ, ਬੀ.ਐਸ.ਸੀ ਤੇ ਬੀ.ਸੀ.ਏ ਭਾਗ ਦੂਜੇ ਦੇ ਨਤੀਜੇ ਵਿਚ ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਗਾਹਲੜੀ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਕਾਲਜ ਦੇ ਕੋਆਰਡੀਨੇਟਰ ਮੈਡਮ ਹਰਦੀਪ ਕੌਰ ਨੇ ਦੱਸਿਆ ਕਿ ਬੀ.ਏ ਦੇ ਨਤੀਜੇ 'ਚੋਂ ਵਿਦਿਆਰਥਣ ਨਿਸ਼ਾ ਨੇ 8.56 ਐਸ.ਜੀ.ਪੀ.ਏ ਲੈ ਕੇ ਪਹਿਲਾ, ਮਨਪ੍ਰੀਤ ਨੇ 8.35 ਐਸ.ਜੀ.ਪੀ.ਏ ਲੈ ਕੇ ਦੂਜਾ ਤੇ ਬਲਜੀਤ ਕੌਰ ਨੇ 8.00 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਬੀ.ਐਸ.ਸੀ ਇਕਨਾਮਿਕਸ ਦੇ ਨਤੀਜੇ 'ਚੋਂ ਗੁਰਲੀਨ ਕੌਰ ਨੇ 8.39 ਐਸ.ਜੀ.ਪੀ.ਏ ਨਾਲ ਪਹਿਲਾ, ਗੁਰਲੀਨ ਸਿੰਘ ਨੇ 7.74 ਐਸ.ਜੀ.ਪੀ.ਏ ਨਾਲ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਸੀ.ਏ ਦੂਜੇ ਦੇ ਨਤੀਜੇ 'ਚੋਂ ਮੁਸਕਾਨਜੀਤ ਕੌਰ ਨੇ 8.48 ਐਸ.ਜੀ.ਪੀ.ਏ ਨਾਲ ਪਹਿਲਾ, ਨਵਨੀਤ ਕੌਰ ਨੇ 8.38 ਐਸ.ਜੀ.ਪੀ.ਏ ਨਾਲ ਦੂਜਾ ਅਤੇ ਸਹਿਜਪ੍ਰੀਤ ਕੌਰ ਨੇ 7.90 ਐਸ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥਣਾਂ ਤੇ ਮਾਪਿਆਂ ਨੰੂ ਵਧਾਈ ਦਿੱਤੀ ਅਤੇ ਆਪਣੀਆਂ ਬੇਟੀਆਂ ਨੰੂ ਪੜ੍ਹਾਉਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਕਲਗ਼ੀਧਰ ਇੰਟਰਨੈਸ਼ਨਲ ਸਕੂਲ ਦੇ ਅਭਿਜੋਤ ਸਿੰਘ ਦੀ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਪਟਿਆਲਾ ਲਈ ਚੋਣ ਅਗਲੀ ਖ਼ਬਰ ਰਿਜ਼ੋਰਟ ਦੇ ਏ.ਸੀ. 'ਚੋਂ ਤਾਂਬੇ ਦੀਆਂ ਪਾਇਪਾਂ ਚੋਰੀ - ਚੋਰ ਗਿ੍ਫ਼ਤਾਰ - ਕਬਾੜੀਆ ਨਾਮਜ਼ਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।