15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਭਵਨ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਸ਼ਿਵ ਕੁਮਾਰ ਬਟਾਲਵੀ ਐਵਾਰਡ ਨਾਲ ਸਨਮਾਨਿਤ <br/>

ਅਜੀਤ ਡੈਸਕ 08-05-2026
ਬਟਾਲਾ, 7 ਮਈ (ਸਤਿੰਦਰ ਸਿੰਘ)-ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਵਿਜੇ ਸੋਨੀ ਦੀ ਅਗਵਾਈ 'ਚ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਜਲੰਧਰ ਰੋਡ ਬਟਾਲਾ ਵਿਖੇ ਸਤਿਕਾਰ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੁੱਜੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੁਸਾਇਟੀ ਦੇ ਪ੍ਰਧਾਨ ਵਿਜੇ ਸੋਨੀ ਤੇ ਸਮੂਹ ਸੁਸਾਇਟੀ ਵਲੋਂ ਪੰਜਾਬੀ ਸੱਭਿਆਚਾਰ ਤੇ ਸਾਹਿਤ ਦੇ ਪ੍ਰਚਾਰ-ਪ੍ਰਸਾਰ ਲਈ ਅੰਤਰਰਾਸ਼ਟਰੀ ਪੱਧਰ 'ਤੇ ਕਾਰਜ ਕਰ ਰਹੀ ਸੰਸਥਾ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸੁੱਖੀ ਬਾਠ ਨੂੰ ਵਿਸ਼ੇਸ਼ ਤੌਰ 'ਤੇ 'ਸ਼ਿਵ ਕੁਮਾਰ ਬਟਾਲਵੀ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਸੁੱਖੀ ਬਾਠ ਨੂੰ ਇਹ ਸਨਮਾਨ ਉਨ੍ਹਾਂ ਵਲੋਂ ਪੰਜਾਬੀ ਮਾਂ-ਬੋਲੀ ਅਤੇ ਪੰਜਾਬੀਅਤ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚਾਉਣ ਲਈ ਕੀਤੇ ਜਾ ਰਹੇ ਨਿਰਸਵਾਰਥ ਯਤਨਾਂ ਲਈ ਦਿੱਤਾ ਗਿਆ ਹੈ | ਸਨਮਾਨ ਹਾਸਲ ਕਰਨ ਉਪਰੰਤ ਸੁੱਖੀ ਬਾਠ ਨੇ ਪ੍ਰਬੰਧਕਾਂ ਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਖਰੀ ਸਾਹਾਂ ਤੱਕ ਪੰਜਾਬੀ ਬੋਲੀ ਅਤੇ ਸਾਹਿਤ ਦੀ ਸੇਵਾ ਕਰਦੇ ਰਹਿਣਗੇ | ਅੰਤ ਵਿਚ ਪ੍ਰਧਾਨ ਵਿਜੋ ਸੋਨੀ ਨੇ ਸਾਰਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦਾ ਮਕਸਦ ਪੰਜਾਬ ਦੇ ਸਾਰੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ- ਪਿ੍ਥੀਪਾਲ ਸਿੰਘ ਬਟਾਲਾ ਅਗਲੀ ਖ਼ਬਰ ਟੈਂਕ ਚੌਕ ਬੱਬਰੀ ਵਿਖੇ ਧਾਰਮਿਕ ਚਿੰਨ੍ਹ ਲਗਾਉਣ ਦੇ ਵਿਰੋਧ 'ਚ ਸਾਬਕਾ ਸੈਨਿਕ ਵੈਟਨਰ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।