15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਈ ਅੰਮਿ੍ਤਪਾਲ ਸਿੰਘ ਦਾ ਮਕਸਦ ਪੰਜਾਬ ਦੇ ਸਾਰੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ- ਪਿ੍ਥੀਪਾਲ ਸਿੰਘ ਬਟਾਲਾ

ਪਿੰਡ ਤੱਤਲੇ 'ਚ ਬਣਾਈ 15 ਮੈਂਬਰੀ ਕਮੇਟੀ ਨੂੰ ਸਨਮਾਨਿਤ ਕਰਨ ਉਪਰੰਤ ਪਿ੍ਥੀਪਾਲ ਸਿੰਘ ਬਟਾਲਾ ਤੇ ਹੋਰ | ਅਜੀਤ ਤਸਵੀਰ <br/> 08-05-2026
ਬਟਾਲਾ, 7 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਤੱਤਲੇ ਵਿਚ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਮੀਟਿੰਗ ਹੋਈ | ਮੀਟਿੰਗ 'ਚ ਪਿ੍ਥੀਪਾਲ ਸਿੰਘ ਬਟਾਲਾ ਮੈਂਬਰ ਕੋਰ ਕਮੇਟੀ ਤੇ ਇੰਚਾਰਜ ਵਿਧਾਨ ਸਭਾ ਹਲਕਾ ਬਟਾਲਾ, ਮਨਜਿੰਦਰ ਸਿੰਘ ਬੱਲ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਦਿਹਾਤੀ, ਸਤਿੰਦਰਜੀਤ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਦਿਲਬਾਗ ਸਿੰਘ, ਦਲਬੀਰ ਸਿੰਘ ਫਤੇਨੰਗਲ, ਮਨਜੀਤ ਸਿੰਘ ਪਾਹੜਾ, ਨਿਰਪਜੀਤ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ ਠੇਕੇਦਾਰ, ਮਨਜਿੰਦਰ ਸਿੰਘ, ਕਪੂਰ ਸਿੰਘ, ਪੰਨਾ ਲਾਲ, ਜਗਤਾਰ ਸਿੰਘ, ਸਤਵੰਤ ਸਿੰਘ, ਗੁਰਦੀਪਕ ਸਿੰਘ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਪੰਜਾਬ ਦੇ ਸਮੂਹ ਨੌਜਵਾਨਾਂ ਨੂੰ ਮਾੜੇ ਕੰਮਾਂ ਵਿਚੋਂ ਕੱਢ ਕੇ, ਉਨ੍ਹਾਂ ਨੂੰ ਵਧੀਆ ਤੇ ਖੁਸ਼ਹਾਲ ਜੀਵਨ ਦੇਣਾ ਚਾਹੁੰਦੇ ਹਨ | ਉਨ੍ਹਾਂ ਦੀ ਪਾਰਟੀ ਸਾਰੇ ਧਰਮਾਂ ਜਾਤਾਂ ਵਰਗਾਂ ਨੂੰ ਨਾਲ ਲੈ ਕੇ ਪੰਜਾਬ ਨੂੰ ਉਜਵਲ ਭਵਿੱਖ ਦੇਵੇਗੀ | ਸ: ਬੱਲ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਸਕਦਾ ਹੈ | ਆਪਣੇ ਬੱਚਿਆਂ ਨੂੰ ਬਚਾਉਣ ਲਈ ਭਾਈ ਅੰਮਿ੍ਤਪਾਲ ਸਿੰਘ ਦਾ ਸਾਥ ਦਿਓ | ਸ: ਗਿੱਲ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਪੰਜਾਬ ਨੂੰ ਲੁੱਟ-ਪੁੱਟ ਕੇ ਬਰਬਾਦ ਕਰਨਾ ਚਾਹੁੰਦੇ ਹਨ | ਭਾਈ ਅੰਮਿ੍ਤਪਾਲ ਸਿੰਘ ਦੀ ਪਾਰਟੀ ਹੀ ਪੰਜਾਬ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇ ਸਕਦੀ ਹੈ | ਮਨਜੀਤ ਸਿੰਘ ਸਰਪੰਚ ਨੇ ਕਿਹਾ ਕਿ ਲੋਕ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਥ ਅਤੇ ਪੰਜਾਬ ਨੂੰ ਬਚਾਉਣ ਵਾਲੇ ਇਕ ਯੋਧੇ ਦੀ ਤਰ੍ਹਾਂ ਦੇਖ ਰਹੇ ਹਨ | ਇਸੇ ਕਰ ਕੇ ਉਹ ਲੋਕ ਮਨਾਂ ਵਿਚ ਉਤਰ ਰਿਹਾ ਹੈ | ਇਸ ਮੌਕੇ ਪਿੰਡ ਦੀ ਇਕ 15 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਫੁੰਮਨ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਭੋਲਾ ਸਿੰਘ, ਜਥੇਦਾਰ ਮੰਗਲ ਸਿੰਘ, ਜਗੀਰ ਸਿੰਘ, ਰਤਨ ਸਿੰਘ, ਸਤਨਾਮ ਸਿੰਘ, ਬੀਬੀ ਬਲਵਿੰਦਰ ਕੌਰ, ਬਾਬਾ ਖਜਾਨ ਸਿੰਘ, ਸਰਬਜੀਤ ਕੌਰ, ਗੁਰਮੀਤ ਕੌਰ, ਹਰਬੰਸ ਕੌਰ, ਰਮਨਦੀਪ ਕੌਰ ਅਤੇ ਸੁਖਦੇਵ ਸਿੰਘ ਮੈਂਬਰ ਬਣਾਏ ਗਏ | ਮੀਟਿੰਗ ਵਿਚ ਪਿੰਡ ਦੇ ਨੌਜਵਾਨ ਬੀਬੀਆਂ ਤੇ ਬਜ਼ੁਰਗ ਵੱਡੀ ਗਿਣਤੀ 'ਚ ਸ਼ਾਮਿਲ ਹੋਏ |
ਪਿਛਲੀ ਖ਼ਬਰ ਢੰਡਾਰੀ ਕਲਾਂ ਇਲਾਕੇ 'ਚ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਬੇਹੱਦ ਦੁਖੀ <br/> ਅਗਲੀ ਖ਼ਬਰ ਪੰਜਾਬ ਭਵਨ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਸ਼ਿਵ ਕੁਮਾਰ ਬਟਾਲਵੀ ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।