14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਗੁਰਦੁਆਰਾ ਸਾਹਿਬਾਨਾਂ ਦੀ ਮੁਰੰਮਤ ਲਈ 15 ਲੱਖ ਦੇ ਚੈੱਕ ਭੇਟ

ਅਜੀਤ ਡੈਸਕ 08-05-2026
ਡੇਰਾ ਬਾਬਾ ਨਾਨਕ, 7 ਮਈ (ਵਿਜੇ ਸ਼ਰਮਾ)-ਪਿਛਲੇ ਸਾਲ ਰਾਵੀ ਦਰਿਆ ਅੰਦਰ ਆਏ ਹੜ੍ਹ ਦੇ ਪਾਣੀ ਨੇ ਜਿਥੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਭਾਰੀ ਤਬਾਹੀ ਮਚਾਈ ਸੀ, ਉਥੇ ਵੱਖ-ਵੱਖ ਪਿੰਡਾਂ 'ਚ ਸਥਿਤ ਗੁਰੂ ਘਰ ਦੀਆਂ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਸੀ, ਜਿਸ ਦੇ ਚਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 30 ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੀ ਮੁਰੰਮਤ ਲਈ 50-50 ਹਜ਼ਾਰ ਦੇ ਚੈੱਕ ਭੇਟ ਕੀਤੇ ਗਏ | ਇਸ ਸਬੰਧ 'ਚ ਪਿੰਡ ਧਰਮਕੋਟ ਰੰਧਾਵਾ ਅਤੇ ਸਾਧਾਂਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਉਚੇਚੇ ਤੌਰ 'ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਇਹ ਚੈੱਕ ਭੇਟ ਕੀਤੇ ਗਏ | ਇਸ ਮੌਕੇ ਜਥੇ. ਲੰਗਾਹ ਨੇ ਕਿਹਾ ਕਿ ਪਿਛਲੇ ਸਾਲ ਹੜ੍ਹ ਦੇ ਪਾਣੀ ਨੇ ਜਿਥੇ ਹਲਕਾ ਡੇਰਾ ਬਾਬਾ ਨਾਨਕ ਦੇ ਦਰਜਨਾਂ ਪਿੰਡਾਂ ਅੰਦਰ ਭਾਰੀ ਤਬਾਹੀ ਮਚਾਈ ਸੀ, ਉਥੇ ਇਨ੍ਹਾਂ ਪਿੰਡਾਂ ਅੰਦਰ ਸਥਿਤ ਗੁਰੂ ਘਰ ਦੀਆਂ ਇਮਾਰਤਾਂ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਅਜਿਹੇ ਹਲਾਤਾਂ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਾ ਕੇਵਲ ਹੜ੍ਹ ਪੀੜਤ ਪਰਿਵਾਰਾਂ ਦੀ ਬਾਂਹ ਫੜੀ, ਸਗੋਂ ਵੱਡੇ ਪੱਧਰ 'ਤੇ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ ਬੀਜ, ਖਾਦ ਅਤੇ ਡੀਜ਼ਲ ਦੀ ਵੀ ਵੰਡ ਕੀਤੀ | ਲੰਗਾਹ ਨੇ ਕਿਹਾ ਕਿ ਹੜ੍ਹ ਦੌਰਾਨ ਨੁਕਸਾਨੇ ਗਏ 30 ਗੁਰਦੁਆਰਾ ਸਾਹਿਬਾਨਾਂ ਦੀ ਮੁਰੰਮਤ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ 15 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਪ੍ਰਬੰਧਕਾਂ ਨੂੰ ਸੌਂਪ ਦਿੱਤੇ ਗਏ ਹਨ, ਜਦ ਕਿ ਰਹਿੰਦੇ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਇਹ ਚੈੱਕ ਜਲਦੀ ਭੇਟ ਕੀਤੇ ਜਾਣਗੇ | ਇਸ ਮੌਕੇ ਮੈਨੇਜਰ ਸਤਨਾਮ ਸਿੰਘ ਗੋਸਲ, ਬਲਾਕ ਇੰਚਾਰਜ ਰਜਿੰਦਰ ਸਿੰਘ ਵੈਰੋਕੇ, ਜਸਪਿੰਦਰ ਸਿੰਘ ਝੰਗੀ, ਜੋਗਾ ਸਿੰਘ ਮਾਨ, ਅਮਰਜੀਤ ਸ਼ਰਮਾ ਸਾਧਾਂਵਾਲੀ, ਜਤਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਚਾਕਾਂਵਾਲੀ, ਸਤਨਾਮ ਸਿੰਘ ਪਟਵਾਰੀ, ਮੰਗਲ ਸਿੰਘ ਅਬਦਾਲ, ਗੁਰਜੀਤ ਸਿੰਘ ਚਾਕਾਂਵਾਲੀ, ਸੁਭਾਸ਼ ਚੰਦਰ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਂਤੀ ਦੇਵੀ ਕਾਲਜ ਦੀ ਖ਼ੁਸ਼ਪ੍ਰੀਤ ਕੌਰ ਨੇ ਯੂਨੀਵਰਸਿਟੀ 'ਚ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਕਾਂਗਰਸ ਵਲੋਂ ਸੂਬੇ 'ਚ ਐੱਸ.ਸੀ. ਵਿੰਗ ਦੀ ਬਣਾਈ ਸਲਾਹਕਾਰ ਕਮੇਟੀ 'ਚ ਮਨਦੀਪ ਸਿੰਘ ਰੰਗੜ ਨੰਗਲ ਨੂੰ ਕੀਤਾ ਸ਼ਾਮਿਲ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।