ਕਾਦੀਆਂ, 7 ਮਈ (ਕੁਲਵਿੰਦਰ ਸਿੰਘ)-ਨਗਰ ਕੌਂਸਲ ਕਾਦੀਆਂ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਪ੍ਰਧਾਨ ਰਹਿਮਤ ਮਸੀਹ ਦੀ ਅਗਵਾਈ ਹੇਠ ਆਪਣਾ ਕੰਮ ਕਾਜ ਠੱਪ ਕਰ ਕੇ ਨਗਰ ਕੌਂਸਲ ਦਫ਼ਤਰ ਦੇ ਅੱਗੇ ਅਣਮਿੱਥੇ ਸਮੇਂ ਲਈ ਹੜਤਾਲ ਕੱਲ੍ਹ ਤੋਂ ਸ਼ੁਰੂ ਕੀਤੀ ਗਈ ਹੈ | ਅੱਜ ਦੂਸਰੇ ਦਿਨ ਵੀ ਹੜਤਾਲ ਜਾਰੀ ਰਹੀ ਅਤੇ ਸਮੂਹ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਪ੍ਰਧਾਨ ਰਹਿਮਤ ਮਸੀਹ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਨੇ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਏਗਾ | ਇਸ ਮੌਕੇ ਸਫ਼ਾਈ ਸੇਵਕਾਂ ਵਿਚ ਨਰੇਸ਼ ਕੁਮਾਰ, ਜਗਤਾਰ ਚੰਦ, ਗੁਰਦੀਪ, ਅਵਿਨਾਸ਼, ਧਰਮਵੀਰ, ਮਹਾਂਵੀਰ, ਰਾਜੂ, ਸੂਰਜ, ਸੁਰੇਸ਼, ਸੰਨੀ, ਬਬਲੀ, ਅਮਨ, ਰਾਜਨ, ਰਾਮ ਲਾਲ, ਸ਼ਿਵ, ਮਹਾਂਵੀਰ, ਗੋਲਡੀ, ਰਮੇਸ਼, ਮੋਹਨ ਲਾਲ, ਦੀਪਕ, ਰਾਮ ਨਾਥ, ਸ਼ਾਮ ਲਾਲ, ਅਸ਼ੋਕ, ਮੋਹਨ ਲਾਲ, ਸ਼ੀਲਾ ਰਾਣੀ, ਅਜੀਤ ਲਾਲ, ਪ੍ਰਵੀਨ, ਨਿੰਮੋ, ਰਾਣੀ, ਸੁਨੀਲ, ਰਾਜ਼ੇਸ਼ ਆਦਿ ਰੋਸ ਧਰਨੇ ਵਿਚ ਸ਼ਾਮਿਲ ਸਨ |