ਗੁਰਦਾਸਪੁਰ, 7 ਮਈ (ਚੱਕਰਾਜਾ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੇ 10ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਰਜਿਸਟਰਾਰ ਰੋਹਿਤ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਆਏ ਮਹਿਮਾਨਾਂ ਤੇ ਸਕੂਲ ਪ੍ਰਬੰਧਕਾਂ ਵਲੋਂ 10ਵੀਂ ਦੇ ਨਤੀਜੇ ਵਿਚੋਂ ਸਕੂਲ ਦੇ 98.4 ਫ਼ੀਸਦੀ ਨਾਲ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਪਰਸ਼ ਭੱਲਾ, 98 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਪਰੀਰੂਪ ਕੌਰ ਅਤੇ 97.6 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕਰਨ ਵਾਲੇ ਪੈਟਿ੍ਕ ਪਾਇਲਟ ਤੋਂ ਇਲਾਵਾ 217 ਵਿਦਿਆਰਥੀਆਂ ਵਿਚੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੰੂ ਟਰਾਫ਼ੀਆਂ ਅਤੇ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰੈਵਰੈਂਡ ਫਾਦਰ ਜ਼ੋਨ ਜਾਰਜ, ਪਿ੍ੰਸੀਪਲ ਸਿਸਟਰ ਐਲਸਾ ਮਾਰੀਆ ਨੇ ਵਿਦਿਆਰਥੀਆਂ ਨੰੂ ਵਧਾਈ ਦਿੱਤੀ ਅਤੇ ਅਧਿਆਪਕਾਂ ਤੇ ਮਾਪਿਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ | ਮੁੱਖ ਮਹਿਮਾਨ ਡਿਪਟੀ ਰਜਿਸਟਰਾਰ ਰੋਹਿਤ ਗਿੱਲ ਨੇ ਵਿਦਿਆਰਥੀਆਂ ਨੰੂ ਜੀਵਨ ਦੇ ਹਰ ਪੜਾਅ ਵਿਚ ਅਨੁਸ਼ਾਸਿਤ, ਕੇਂਦਿ੍ਤ ਅਤੇ ਦਿ੍ੜ੍ਹ ਰਹਿਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਸਮਾਗਮ ਨੰੂ ਸਫਲ ਬਣਾਉਣ ਲਈ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਤੇ ਮਾਪਿਆਂ ਦਾ ਵਿਸ਼ੇਸ਼ ਸਹਿਯੋਗ ਰਿਹਾ |