14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 08-05-2026
ਬਟਾਲਾ, 7 ਮਈ (ਹਰਦੇਵ ਸਿੰਘ ਸੰਧੂ)-ਦਿੱਲੀ ਦਾ ਤਖਤ ਧੂਹ ਕੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਹਮਣੇ ਝੁਕਾਉਣ ਵਾਲੇ ਸੂਰਮੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 303ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਉਂਡੇਸ਼ਨ ਬਟਾਲਾ ਵਲੋਂ ਗੁਰਦੁਆਰਾ ਅਜੀਤ ਨਗਰ ਅਲੀਵਾਲ ਰੋਡ ਬਟਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਮੂਹਿਕ ਰੂਪ ਵਿਚ ਕੀਤੇ ਗਏ ਅਤੇ ਸੋਦਰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਤੇ ਹੈੱਡ ਗ੍ਰੰਥੀ ਸ਼ਹੀਦੀ ਅਸਥਾਨ ਗੁਰਦੁਆਰਾ ਫਤਹਿਗੜ੍ਹ ਸਾਹਿਬ (ਸਰਹੰਦ) ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜੀਵਨ ਇਤਿਹਾਸ ਸੰਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਤੇ ਗੁਰਬਾਣੀ ਕਥਾ ਦੁਆਰਾ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਪਿ੍ੰਸੀਪਲ ਗੁਰਮੀਤ ਸਿੰਘ ਨੇ ਨਿਭਾਈ | ਲੰਗਰ ਤੇ ਜੋੜਿਆ ਦੀ ਸੇਵਾ ਗੁਰੂ ਕਲਗੀਧਰ ਸੇਵਕ ਜਥਾ ਬਟਾਲਾ ਤੇ ਸਿੱਖ ਮਿਸ਼ਨਰੀ ਕਾਲਜ (ਲੁਧਿਆਣਾ) ਇਕਾਈ ਬਟਾਲਾ ਨੇ ਨਿਭਾਈ | ਭੋਗ ਉਪਰੰਤ ਫਾਉਂਡੇਸ਼ਨ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪ੍ਰਸਤ ਗੁਰਦਰਸ਼ਨ ਸਿੰਘ ਖਾਲਸਾ, ਰਣਧੀਰ ਸਿੰਘ ਰਾਣਾ ਪ੍ਰਧਾਨ, ਭਾਈ ਭੁਪਿੰਦਰ ਸਿੰਘ ਪਿੰ੍ਰਸ, ਉਂਕਾਰ ਸਿੰਘ, ਅਨੂਪ ਸਿੰਘ ਗੁਰਦੁਆਰਾ ਪ੍ਰਧਾਨ, ਗਿਆਨੀ ਹਰਬੰਸ ਸਿੰਘ ਹੰਸਪਾਲ, ਹਰਬਖ਼ਸ ਸਿੰਘ ਕਲਸੀ, ਮਾ. ਪ੍ਰਵੀਨ ਸਿੰਘ, ਵੀਰਮ ਸਿੰਘ ਵੋਹਰਾ, ਪੋ੍ਰ. ਜਸਬੀਰ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ, ਸੂਬਾ ਸਿੰਘ, ਸਰਬਜੀਤ ਸਿੰਘ, ਯੁਧਵੀਰ ਸਿੰਘ ਮਾਲਟੂ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਕੇਸ਼ ਤੁਲੀ, ਗੌਤਮ ਸੇਠ ਗੁੱਡੂ, ਮਨਪ੍ਰੀਤ ਸਿੰਘ ਖਾਲਸਾ, ਚਰਨਜੀਤ ਸਿੰਘ ਪਾਰੋਵਾਲ, ਸ਼ੇਰੇ ਪੰਜਾਬ ਸਿੰਘ, ਇੰਦਰਜੀਤ ਸਿੰਘ ਹਰਪੁਰਾ ਲੋਕ ਸੰਪਰਕ ਅਫ਼ਸਰ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਬਾਬਾ ਸੁਖਦੇਵ ਸਿੰਘ, ਵਜੀਰ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ, ਰਛਪਾਲ ਸਿੰਘ, ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਕੁਲਵਿੰਦਰ ਸਿੰਘ ਲਾਡੀ, ਸਮਸ਼ੇਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਸੋਲਜ਼ਰ ਮਾਡਰਨ ਸਕੂਲ 'ਚ ਸਨਮਾਨ ਸਮਾਗਮ ਅਗਲੀ ਖ਼ਬਰ ਪੰਡੋਰੀ ਰੋਡ 'ਤੇ ਕਣਕ ਨਾਲ ਲੋਡ ਟਰੱਕਾਂ ਦੀਆਂ ਲਾਈਨਾਂ ਲੱਗਣ ਕਾਰਨ ਆਵਾਜਾਈ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।