14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਆਮ ਆਦਮੀ ਪਾਰਟੀ ਵਲੋਂ ਮੱੁਖਦੇਵ ਸਿੰਘ ਆਲੋਵਾਲ ਸਕਰੀਨਿੰਗ ਕਮੇਟੀ ਦੇ ਮੈਂਬਰ ਨਾਮਜ਼ਦ <br/>

ਅਜੀਤ ਡੈਸਕ 08-05-2026
ਧਾਰੀਵਾਲ, 7 ਮਈ (ਸਵਰਨ ਸਿੰਘ)-ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਚੰਗੇ ਉਮੀਦਵਾਰਾਂ ਦੀ ਚੋਣ ਕਰਨ ਲਈ ਪਾਰਟੀ ਦੀਆਂ ਰਾਜਨੀਤਿਕ ਕਮੇਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਨੂੰ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੀ ਸਕਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਪੱਤਰ ਰਾਹੀਂ ਕੀਤੀ ਗਈ ਹੈ | ਇਸ ਨਿਯੁਕਤੀ 'ਤੇ ਮੁੱਖਦੇਵ ਸਿੰਘ ਆਲੋਵਾਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਜਤਾਇਆ ਹੈ, ਉਹ ਉਸ 'ਤੇ ਪੂਰਾ ਉਤਰਨ ਲਈ ਪੂਰੀ ਇਮਾਨਦਾਰੀ ਤੇ ਸਖ਼ਤ ਮਿਹਨਤ ਨਾਲ ਕੰਮ ਕਰਨਗੇ |

ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਪਹਿਲਾ ਪੜ੍ਹਾਅ ਸ਼ੁਰੂ ਕਰਵਾਇਆ... ਅਗਲੀ ਖ਼ਬਰ ਸੇਂਟ ਸੋਲਜ਼ਰ ਮਾਡਰਨ ਸਕੂਲ 'ਚ ਸਨਮਾਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।