ਨੌਸ਼ਹਿਰਾ ਮੱਝਾ ਸਿੰਘ, 7 ਮਈ (ਰਵੀ ਭਗਤ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਟਕਸਾਲੀ ਕਾਂਗਰਸੀ ਆਗੂ ਤੇ ਸਾ. ਚੇਅਰਮੈਨ ਜਸਪਾਲ ਸਿੰਘ ਤੱਤਲਾ ਨੇ ਪੰਜਾਬ ਵਿਚ ਲਗਾਤਰ ਵਾਪਰ ਰਹੀਆਂ ਬੰਬ ਧਮਾਕਿਆਂ ਦੀਆਂ ਘਟਨਾਵਾਂ 'ਤੇ ਚਿੰਤਾ ਜਿਤਾਉਂਦਿਆਂ ਸੂਬਾ ਸਰਕਾਰ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰਾਂ ਭੰਗ ਹੋ ਚੁੱਕੀ ਹੈ ਅਤੇ ਲੋਕ ਡਰ ਦੇ ਕਾਰਨ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਨੂੰ ਬੇਨਕਾਬ ਕਰਦੀਆਂ ਹਨ ਅਤੇ ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ ਵਿਚ ਇਨ੍ਹਾਂ ਧਮਾਕਿਆਂ ਦੀਆਂ ਘਟਨਾਵਾਂ ਖੂਫ਼ੀਆਤੰਤਰ ਦੀ ਨਾਕਾਮੀ ਵਲ ਇਸ਼ਾਰਾ ਕਰਦੀਆਂ ਹਨ, ਜੋ ਕਿ ਬਹੁਤ ਹੀ ਚਿੰਤਾਜਨਕ ਹਨ |