14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵੱਖ-ਵੱਖ ਸ਼ਖ਼ਸੀਅਤਾਂ ਨੇ ਮਾਤਾ ਰਘੂਬੰਸ ਕੌਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ <br/>

ਅਜੀਤ ਡੈਸਕ 08-05-2026
ਕਾਹਨੂੰਵਾਨ, 7 ਮਈ (ਨਿਸ਼ਾਨ ਸਿੰਘ ਚਾਹਲ)-ਸਿਹਤ ਵਿਭਾਗ ਵਿਚ ਗੋਲਡ ਮੈਡਲਿਸਟ ਮਾਤਾ ਰਘੂਬੰਸ ਕੌਰ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਅੰਤਿਮ ਅਰਦਾਸ ਹੋਈ | ਗੁਰਦੁਆਰਾ ਬਾਬਾ ਟਹਿਲ ਸਿੰਘ ਵਿਖੇ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਵੈਰਾਗਮਈ ਕੀਰਤਨ ਤੋਂ ਬਾਅਦ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ, ਬੁੱਧੀਜੀਵੀਆਂ ਤੇ ਲੇਖਕਾਂ ਤੇ ਸਾਹਿਤਕਾਰਾਂ ਵਲੋਂ ਮਾਤਾ ਰਘੂਬੰਸ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਮਾਤਾ ਰਘੁਬੰਸ ਕੌਰ ਨੂੰ ਉੱਘੇ ਲੇਖਕ, ਸਾਹਿਤਕਾਰ ਤੇ ਗੀਤਕਾਰ ਸ਼ੀਤਲ ਸਿੰਘ ਗੁਨੋਪੁਰ, ਨਰਿੰਦਰ ਸਿੰਘ ਗੋਲੀ, ਉਂਕਾਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਭੁਪਿੰਦਰ ਸਿੰਘ, ਮੁਲਾਜ਼ਮ ਆਗੂ ਕੁਲਦੀਪ ਸਿੰਘ ਪੂਰੋਵਾਲ, ਬੀ.ਪੀ.ਈ.ਓ. ਲਖਵਿੰਦਰ ਸਿੰਘ, ਸਰਪੰਚ ਗੁਰਮੁੱਖ ਸਿੰਘ ਵਜੀਰ ਅਤੇ ਉਨ੍ਹਾਂ ਦੇ ਸਪੁੱਤਰ ਲੈਕਚਰਾਰ ਲਵਦੀਪ ਸਿੰਘ ਗੁਨੋਪੁਰ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਰਧਾਂਜਲੀ ਸਮਾਗਮ ਦੌਰਾਨ ਪਿ੍ੰਸੀਪਲ ਵੀਰ ਕਲਭੂਸ਼ਣ, ਪਿ੍ੰਸੀਪਲ ਸੰਦੀਪ ਸਿੰਘ, ਸਤਿੰਦਰਦੀਪ ਕੌਰ, ਬਲਜੀਤ ਸਿੰਘ ਸੀ.ਐਚ.ਟੀ., ਕੁਲਵੰਤ ਸਿੰਘ ਸੀ.ਐਚ.ਟੀ., ਕਿਰਪਾਲ ਸਿੰਘ ਗੁੰਝੀਆਂ, ਐਕਸੀਅਨ ਸੁਰਜੀਤ ਸਿੰਘ, ਪ੍ਰੋਫੈਸਰ ਕਮਲਜੀਤ ਸਿੰਘ, ਮੈਨੇਜਰ ਅਮਰ ਸਿੰਘ, ਮੱਖਣ ਕੁਹਾੜ, ਦਿਲਦਾਰ ਭੰਡਾਲ, ਰਛਪਾਲ ਸਿੰਘ, ਕੁਲਦੀਪ ਸਿੰਘ ਜਾਫ਼ਲਪੁਰ, ਸੁਰਿੰਦਰ ਕੋਠੇ, ਲੋਕੇਸ ਗੋਲਡੀ, ਭੁਪਿੰਦਰ ਕੌਰ, ਅਨਿਲ ਲਹੌਰੀਆ, ਸੁਖਵਿੰਦਰ ਸਿੰਘ ਰੰਧਾਵਾ, ਹਰਪ੍ਰੀਤ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ ਭੱਟੀਆਂ, ਬਲਵਿੰਦਰ ਸਿੰਘ, ਰਾਜਵਿੰਦਰ ਸਿੰਘ ਬਾਜਵਾ, ਪਰਮਿੰਦਰ ਸਿੰਘ ਕਨੇਡਾ, ਪਰਮਜੀਤ ਸਿੰਘ, ਦੀਪਕ ਮਹਾਜਨ ਅਤੇ ਅਮਿਤ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਸਕੂਲ ਵਿਖੇ ਵਿਦਿਆਰਥੀ ਕੌਂਸਲ ਦੀ ਚੋਣ ਅਗਲੀ ਖ਼ਬਰ ਗੁਰਦਾਸਪੁਰ-ਮੁਕੇਰੀਆਂ ਅਤੇ ਹੋਰਨਾਂ ਮੁੱਖ ਮਾਰਗਾਂ 'ਤੇ ਸੁੱਕੇ ਰੁੱਖ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।