14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫ਼ਰਦ ਕੇਂਦਰ ਦੇ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਸਰਕਾਰ ਤੋਂ ਪੱਕੇ ਕਰਨ ਦੀ ਕੀਤੀ ਮੰਗ

ਅਜੀਤ ਡੈਸਕ 08-05-2026
ਗੁਰਦਾਸਪੁਰ, 7 ਮਈ (ਅਸ਼ੋਕ ਸ਼ਰਮਾ)-ਡੀ.ਸੀ ਦਫ਼ਤਰ ਦੇ ਫ਼ਰਦ ਕੇਂਦਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਫ਼ਰਦ ਕੇਂਦਰ ਕਰਮਚਾਰੀ ਯੂਨੀਅਨ ਦੇ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਤਹਿਸੀਲ ਕੰਪਲੈਕਸ ਵਿਖੇ ਕਲਮ ਛੋੜ ਹੜਤਾਲ ਕੀਤੀ ਗਈ | ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ, ਉਪ ਪ੍ਰਧਾਨ ਦੀਪਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਨੰੂ ਪੱਕੇ ਕਰਨ ਲਈ ਸਿਵਾਏ ਲਾਰਿਆਂ ਦੇ ਕੁਝ ਪੱਲੇ ਨਹੀਂ ਪਾ ਰਹੀ | ਉਨ੍ਹਾਂ ਸਰਕਾਰ ਨੰੂ ਅਪੀਲ ਕੀਤੀ ਕਿ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਨੰੂ ਪੱਕਾ ਕੀਤਾ ਜਾਵੇ ਅਤੇ ਡੀ.ਸੀ ਰੇਟਾਂ ਮੁਤਾਬਿਕ ਬਣਦੀ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਉਹ ਅਕਾਲੀ ਸਰਕਾਰ ਵੇਲੇ ਥੋੜ੍ਹੀ ਜਿਹੀ ਤਨਖ਼ਾਹ 'ਤੇ ਲੱਗੇ ਸੀ ਅਤੇ ਉਹ ਪੱਕੇ ਮੁਲਾਜ਼ਮਾਂ ਵਾਂਗ ਬਰਾਬਰ ਕੰਮ ਕਰ ਰਹੇ ਹਨ | ਪਰ ਤਨਖ਼ਾਹ ਨਾ ਮਾਤਰ ਮਿਲ ਰਹੀ ਹੈ | ਜਿਸ ਨਾਲ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋਇਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਂਦੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸਤਨਾਮ ਸਿੰਘ, ਪ੍ਰਦੀਪ ਸਿੰਘ, ਦੇਵੀ ਸ਼ਰਨ, ਕਪਿਲ ਦੇਵ, ਜਸਵਿੰਦਰ ਸਿੰਘ, ਸੁਰੇਖਾ ਦੇਵੀ, ਸਵਿਤਾ ਦੇਵੀ, ਹਰੀਸ਼ ਕੁਮਾਰ, ਲਖਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਲਾ ਪੁਲਿਸ ਵਲੋਂ 25 ਪੇਟੀਆਂ ਠੇਕਾ ਸ਼ਰਾਬ ਬਰਾਮਦ-ਮਾਮਲਾ ਦਰਜ <br/> ਅਗਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਲੈਬ ਪ੍ਰੈਕਟੀਕਲ ਅਤੇ ਫਾਇਲਾਂ ਸ਼ੁਰੂ ਕਰਨ ਦੀ ਮੰਗ : ਜੌਨ ਪੀਟਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।