ਧਾਰੀਵਾਲ, 7 ਮਈ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੇ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਬੀ.ਏ., ਬੀ.ਐੱਸ.ਸੀ., ਬੀ.ਕਾਮ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਪ੍ਰੀਖਿਆ 'ਚੋਂ ਵਧੀਆ ਅੰਕ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਕਾਲਜ ਦਾ ਨਤੀਜਾ ਹਮੇਸ਼ਾ ਸਲਾਹੁਣਯੋਗ ਰਿਹਾ ਹੈ | ਬੀ.ਐੱਸ.ਸੀ. ਸਮੈਸਟਰ ਤੀਜਾ 'ਚੋਂ ਕਾਲਜ ਵਿਦਿਆਰਥਣ ਸ਼ੁਭਪ੍ਰੀਤ ਕੌਰ ਨੇ 79 ਫ਼ੀਸਦੀ ਨੰਬਰ ਲੈ ਕੇ ਕਾਲਜ 'ਚੋਂ ਪਹਿਲਾ, ਰਣਬੀਰ ਸਿੰਘ ਨੇ 77 ਫ਼ੀਸਦੀ ਅੰਕ ਹਾਸਲ ਕਰ ਕੇ ਦੂਸਰਾ ਤੇ ਕਮਲਪ੍ਰੀਤ ਕੌਰ ਨੇ 72 ਫ਼ੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਏ. ਸਮੈਸਟਰ ਤੀਜਾ ਵਿਚੋਂ ਕੁਲਵਿੰਦਰ ਕੌਰ ਨੇ 73 ਫ਼ੀਸਦੀ, ਜਸਬੀਰ ਕੌਰ ਨੇ 72 ਫ਼ੀਸਦੀ ਅਤੇ ਅਮਨਪ੍ਰੀਤ ਕੌਰ ਨੇ 70 ਫ਼ੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |